-ਪਾਲੇ ਹੋਏ ਸੂਰਾਂ ਨੂੰ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਖੁੱਲ੍ਹੇ ਛੱਡਣ ’ਤੇ ਪਾਬੰਦੀ…ਡਿਪਟੀ ਕਮਿਸ਼ਨਰ ਮਾਨਸਾ

0
33

ਮਾਨਸਾ, 30 ਜੁਲਾਈ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਲੋਕਾਂ ਵੱਲੋਂ ਘਰਾਂ ਵਿਚ ਪਾਲੇ ਹੋਏ ਸੂਰਾਂ ਨੂੰ ਖ਼ੁਰਾਕ ਖਾਣ/ਚਰਨ ਲਈ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਖੁੱਲ੍ਹੇ ਛੱਡਣ ਤੇ ਮੁਕੰਮਲ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਕੁਝ ਲੋਕਾਂ ਵੱਲੋਂ ਆਪਣੇ ਘਰਾਂ ਵਿਚ ਸੂਰ ਪਾਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਘਰਾਂ ਵਿਚ ਪਾਲੇ ਹੋਏ ਸੂਰਾਂ ਨੂੰ ਆਮ ਤੌਰ ਤੇ ਖ਼ੁਰਾਕ ਖਾਣ/ਚਰਨ ਲਈ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਖੁੱਲ੍ਹੇ ਛੱਡ ਦਿੱਤਾ ਜਾਂਦਾ ਹੈ। ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ਬਣਦੇ ਹਨ, ਉੱਥੇ ਗਲੀਆਂ ਵਿਚ ਇਨ੍ਹਾਂ ਵੱਲੋਂ ਪੈਦਾ ਕੀਤੀ ਜਾਂਦੀ ਗੰਦਗੀ ਕਾਰਨ ਆਮ ਲੋਕਾਂ ਖਾਸ ਕਰਕੇ ਬੱਚਿਆਂ ਵਿਚ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਇਹ ਹੁਕਮ 1 ਅਗਸਤ ਤੋਂ 30 ਸਤੰਬਰ 2020 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here