ਪਾਜ਼ਿਟਿਵ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਗੰਭੀਰ ਲੱਛਣ ਨਾ ਹੋਣ ਦੀ ਸੂਰਤ ਵਿੱਚ ਘਰ ਵਿੱਚ ਹੀ ਇਕਾਂਤਵਾਸ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ

0
124

ਮਾਨਸਾ, 21 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਅੱਜ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਰੋਕਥਾਮ ਦੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਪੀੜਤਾਂ ਦਾ ਪਤਾ ਲਗਾਉਣ ਲਈ ਵੱਧ ਤੋਂ ਵੱਧ ਟੈਸਟ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਆਪਣੀ ਖੁਦ ਦੀ ਸਿਹਤ, ਆਪਣੇ ਪਰਿਵਾਰ ਤੇ ਸਮਾਜ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਟੈਸਟ ਕਰਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਇਹ ਟੈਸਟ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਜੇਕਰ ਕੋਈ ਵਿਅਕਤੀ ਕੋਰੋਨਾ ਪਾਜ਼ਿਟਿਵ ਆ ਜਾਂਦਾ ਹੈ ਤਾਂ ਉਸ ਨੂੰ ਗੰਭੀਰ ਲੱਛਣ ਨਾ ਹੋਣ ਦੀ ਸੂਰਤ ਵਿੱਚ ਉਸਦੇ ਘਰ ਵਿੱਚ ਹੀ ਇਕਾਂਤਵਾਸ ਕਰ ਦਿੱਤਾ ਜਾਂਦਾ ਹੈ ।
ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਕੋਰੋਨਾ ਟੈਸਟ ਕਰਾਉਣ ਤੋਂ ਬਿਲਕੁਲ ਵੀ ਘਬਰਾਉਣਾ ਨਹੀਂ ਚਾਹੀਦਾ ਬਲਕਿ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਵਿੱਚ ਵੀ ਇਸ ਸਬੰਧੀ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਕੋਵਿਡ-19 ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਫਿਲਹਾਲ ਕੋਰੋਨਾਵਾਇਰਸ ਤੋਂ ਬਚਣ ਲਈ ਪ੍ਰਹੇਜ਼ ਹੀ ਹੱਲ ਹੈ। ਉਨ੍ਹਾਂ ਕਿਹਾ ਕਿ ਪ੍ਰਹੇਜ਼ ਤੋਂ ਵੀ ਜ਼ਿਆਦਾ ਜ਼ਰੂਰੀ ਸਮੇਂ ਸਿਰ ਟੈਸਟਿੰਗ ਕਰਵਾਉਣਾ ਹੈ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਟੈਸਟਿੰਗ ਸਮਰੱਥਾ *ਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹੇ *ਚ ਰੋਜ਼ਾਨਾ 500 ਤੋਂ ਵਧੇਰੇ ਟੈਸਟ ਕਰਨ *ਤੇ ਜ਼ੋਰ ਦਿੱਤਾ ਜਾ ਰਿਹਾ ਹੈ ।
ਡਿਪਟੀ ਕਮਿਸ਼ਨਰ ਨੇ ਕੋਵਿਡ-19 ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਫਿਲਹਾਲ ਕੋਰੋਨਾਵਾਇਰਸ ਤੋਂ ਬਚਣ ਲਈ ਪ੍ਰਹੇਜ਼ ਹੀ ਹੱਲ ਹੈ। ਉਨ੍ਹਾਂ ਕਿਹਾ ਕਿ ਪ੍ਰਹੇਜ਼ ਤੋਂ ਵੀ ਜ਼ਿਆਦਾ ਜ਼ਰੂਰੀ ਸਮੇਂ ਸਿਰ ਟੈਸਟਿੰਗ ਕਰਵਾਉਣਾ ਹੈ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਟੈਸਟਿੰਗ ਸਮਰੱਥਾ *ਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹੇ *ਚ ਰੋਜ਼ਾਨਾ 500 ਤੋਂ ਵਧੇਰੇ ਟੈਸਟ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ।
ਵੀਡੀਓ ਕਾਨਫਰੰਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਪ੍ਰੀਤ ਕੌਰ ਸੰਧੂ, ਕੋਵਿਡ ਪੇਸ਼ੈਂਟ ਟਰੈਕਿੰਗ ਅਫ਼ਸਰ ਸਾਗਰ ਸੇਤੀਆ, ਐਸ.ਡੀ.ਐਮ ਸ਼ਿਖਾ ਭਗਤ, ਸਿਵਲ ਸਰਜਨ ਡਾ. ਜੀ.ਬੀ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਸੰਤੋਸ਼ ਭਾਰਤੀ, ਡੀ.ਐਸ.ਪੀ ਵੀ ਮੌਜੂਦ ਸਨ।

NO COMMENTS