
28 ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼)ਥਾਣਾ ਟਿੱਬਾ ਦੀ ਨਵੀਂ ਬਿਲਡਿੰਗ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗੀ ਦਾ ਉਦਘਾਟਨ ਕੀਤਾ ਗਿਆ ਹੈ ਜਿਸ ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਈਆਂ ਇਹ ਬਿਲਡਿੰਗਾਂ ਜੋ ਕਿ ਬਹੁਤ ਹੀ ਖਸਤਾ ਹਾਲਤ ਵਿੱਚ ਸਨ ।
ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਇਪੁਰਵਮੈਂਟ ਟਰਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਅੱਜ ਥਾਣਾ ਟਿੱਬਾ ਦੀ ਨਵੀਂ ਬਣਨ ਜਾ ਰਹੀ ਬਿਲਡਿੰਗ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਅਤੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਿੱਥੇ ਸੂਬੇ ਅੰਦਰ ਸਕੂਲਾਂ ਤੇ ਹਸਪਤਾਲਾਂ ਦੀਆਂ ਬਿਲਡਿੰਗਾਂ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਉਸੇ ਹੀ ਤਹਿਤ ਹੋਰ ਵਿਭਾਗਾਂ ਦੀਆਂ ਬਿਲਡਿੰਗਾਂ ਨੂੰ ਨਵੇਂ ਸਿਰੇ ਤੋਂ ਤਿਆਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅੱਜ ਥਾਣਾ ਟਿੱਬਾ ਦੀ ਨਵੀਂ ਬਿਲਡਿੰਗ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗੀ ਦਾ ਉਦਘਾਟਨ ਕੀਤਾ ਗਿਆ ਹੈ ਜਿਸ ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਈਆਂ ਇਹ ਬਿਲਡਿੰਗਾਂ ਜੋ ਕਿ ਬਹੁਤ ਹੀ ਖਸਤਾ ਹਾਲਤ ਵਿੱਚ ਸਨ ।
ਉਨ੍ਹਾਂ ਕਿਹਾ ਕਿ ਥਾਣੇ ਦੀ ਇਹ ਬਿਲਡਿੰਗ ਦੇ ਮੁਕੰਮਲ ਹੋਣ ਨਾਲ ਜਿੱਥੇ ਡਿਊਟੀ ਕਰ ਰਹੇ ਮੁਲਾਜ਼ਮਾਂ ਨੂੰ ਰਹਿਣ ਸਹਿਣ ਤੇ ਆਪਣਾ ਕੰਮ ਕਾਜ ਕਰਨਾ ਸੌਖਾ ਹੋਏਗਾ , ਉੱਥੇ ਹੀ ਹਲਕਾ ਵਾਸੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ । ਵਿਧਾਇਕ ਗਰੇਵਾਲ ਅਤੇ ਚੇਅਰਮੈਨ ਭਿੰਡਰ ਨੇ ਕਿਹਾ ਕਿ ਇਪਰੂਵਮੈਂਟ ਟਰਸਟ ਦੇ ਕੋਟੇ ਚੋਂ ਬਣਨ ਜਾ ਰਹੀ ਇਹ ਬਿਲਡਿੰਗ ਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣਗੀਆਂ ।
ਇਸ ਮੌਕੇ ਤੇ ਥਾਣਾ ਟਿੱਬਾ ਦੇ ਇੰਚਾਰਜ ਹਰਜਿੰਦਰ ਸਿੰਘ , ਆਮ ਆਦਮੀ ਪਾਰਟੀ ਦੇ ਯੂਥ ਆਗੂ ਪਰਮਿੰਦਰ ਸਿੰਘ ਸੰਧੂ, ਯੂਥ ਆਗੂ ਹੈਰੀ ਸੰਧੂ , ਰਵਿੰਦਰ ਸਿੰਘ ਰਾਜੂ, ਮੈਡਮ ਪ੍ਰਿੰਸੀਪਲ ਇੰਦਰਜੀਤ ਕੌਰ, ਸੁਰਜੀਤ ਸਿੰਘ ਠੇਕੇਦਾਰ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਵੀ ਹਾਜ਼ਰ ਸਨ।
