ਪਿਛਲੇ ਮਹੀਨਿਆਂ ਦੌਰਾਨ ਲਾਏ ਗਏ ਪੌਦਿਆਂ ਦੀ ਕੀਤੀ ਸਾਂਭ ਸੰਭਾਲ

0
58

ਮਾਨਸਾ 11 ਅਕਤੂਬਰ(ਸਾਰਾ ਯਹਾ / ਹੀਰਾ ਸਿੰਘ ਮਿੱਤਲ) : ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵਲੰਟੀਅਰਾਂ ਵੱਲੋਂ ਮਾਨਸਾ ਵਿਖੇ ਅਗਸਤ ਅਤੇ ਸਤੰਬਰ ਮਹੀਨਿਆਂ ਵਿੱਚ ਲਾਏ ਗਏ ਕਰੀਬ 4 ਹਜ਼ਾਰ ਪੌਦਿਆਂ ਵਿੱਚ ਅੱਜ ਸਾਫ ਸਫਾਈ ਕਰਕੇ ਪਾਣੀ ਲਾਇਆ ਗਿਆ। ਇਸ ਮੌਕੇ ਵੱਖ ਵੱਖ ਟੀਮਾਂ ਬਣਾ ਕੇ ਕੰਮ ਨੂੰ ਕੁੱਝ ਹੀ ਘੰਟਿਆਂ ਵਿੱਚ ਮੁਕੰਮਲ ਕਰ ਲਿਆ ਗਿਆ ।

       ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ ਮਨੁੱਖਤਾ ਭਲਾਈ ਦੇ ਕੀਤੇ ਜਾ ਰਹੇ ਕਾਰਜ ਨਿਰਵਿਘਨ ਜਾਰੀ ਹਨ। ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵਲੰਟੀਅਰਾਂ ਵੱਲੋਂ ਪਿਛਲੇ ਮਹੀਨਿਆਂ ਅਗਸਤ ਅਤੇ ਸਤੰਬਰ ਵਿੱਚ ਮਾਨਸਾ ਸ਼ਹਿਰ ਦੀਆਂ ਵੱਖ ਵੱਖ ਥਾਵਾਂ ‘ਤੇ ਅਲੱਗ ਅਲੱਗ ਕਿਸਮ ਦੇ 4 ਹਜ਼ਾਰ ਤੋਂ ਵੱਧ ਪੌਦੇ ਲਾਏ ਗਏ ਸਨ ਜਿੰਨ੍ਹਾਂ ਦੀ ਲਗਾਤਾਰ ਲੋੜੀਂਦੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ। 11 ਅਕਤੂਬਰ ਐਤਵਾਰ ਨੂੰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸੇਵਾਦਾਰਾਂ ਨੇ ਵੱਖ ਵੱਖ ਟੀਮਾਂ ਬਣਾ ਕੇ ਉਕਤ ਪੌਦਿਆਂ ਦੀ ਸਾਫ ਸਫਾਈ ਕਰਕੇ ਉਨ੍ਹਾਂ ਨੂੰ ਪਾਣੀ ਦਿੱਤਾ।

       ਇਸ ਸਬੰਧੀ ਗੱਲਬਾਤ ਕਰਦਿਆਂ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਪ੍ਰਿਤਪਾਲ ਸਿੰਘ ਇੰਸਾਂ, 15 ਮੈਂਬਰ ਅੰਮ੍ਰਿਤਪਾਲ ਸਿੰਘ, ਰਕੇਸ਼ ਕੁਮਾਰ ਤੇ ਤਰਸੇਮ ਚੰਦ ਅਤੇ ਨਾਮ ਜਾਮ ਸੰਮਤੀ ਦੇ ਜਿਲ੍ਹਾ ਜ਼ਿੰਮੇਵਾਰ ਨਰੇਸ਼ ਕੁਮਾਰ ਨੇ ਦਸਿਆ ਕਿ ਡੇਰਾ ਸੱਚਾ ਸੌਦਾ ਦੀ ਪ੍ਰੇਰਣਾ ਅਤੇ ਸਿੱਖਿਆ ਅਨੁਸਾਰ ਮਾਨਸਾ ਵਿਖੇ ਹਰ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ ਪੌਦੇ ਲਾਏ ਜਾਂਦੇ ਹਨ। ਇਸ ਵਾਰ ਵੀ ਲਾਏ ਗਏ ਪੌਦਿਆਂ ਦੀ ਸਾਂਭ ਸੰਭਾਲ ਲਗਾਤਾਰ ਕੀਤੀ ਜਾ ਰਹੀ ਹੈ। ਐਤਵਾਰ ਨੂੰ ਇਕੱਠੇ ਹੋਏ ਸੇਵਾਦਾਰਾਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਉਕਤ ਅਨੁਸਾਰ ਸੇਵਾ ਕਾਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਪੌਦਿਆਂ ਦੇ ਰੁੱਖ ਬਨਣ ਤੱਕ ਲੋੜੀਂਦੀ ਸਾਂਭ ਸੰਭਾਲ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵਲੰਟੀਅਰ ਲਗਾਤਾਰ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 134 ਮਾਨਵਤਾ ਭਲਾਈ ਕਾਰਜ ਮਾਨਸਾ ਵਿਖੇ ਪੂਰੀ ਸਰਗਰਮੀ ਨਾਲ ਜਾਰੀ ਹਨ ਅਤੇ ਇਹ ਹਮੇਸ਼ਾ ਚਲਦੇ ਰਹਿਣਗੇ।

       ਇਸ ਮੌਕੇ ਪਹੁੰਚੇ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਥਾਣੇਦਾਰ ਸੁਰੇਸ਼ ਕੁਮਾਰ ਸਿੰਘ,  ਏਐਸਆਈ ਜਨਕ ਰਾਜ ਸ਼ਰਮਾ ਅਤੇ ਡਾ. ਨਰੇਸ਼ ਕੁਮਾਰ ਸਿੰਘ ਨੇ ਡੇਰਾ ਪ੍ਰੇਮੀਆਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਭਲਾਈ ਕਾਰਜਾਂ ਦੀ ਭਰਵੀਂ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸੇਵਾਦਾਰਾਂ ਵੱਲੋਂ ਮਾਨਸਾ ਵਿਖੇ ਸੁਚੱਜੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਹਨਾਂ ਸਮਾਜ ਭਲਾਈ ਦੇ ਚੱਲ ਰਹੇ ਕੰਮਾਂ ਦਾ ਸ਼ਹਿਰ ਵਾਸੀਆਂ ਨੂੰ ਬਹੁਤ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਸੇਵਾ ਕਾਰਜ ਲਗਾਤਾਰ ਜਾਰੀ ਰੱਖਣ ਦੀ ਅਪੀਲ ਕੀਤੀ।

       ਉਪਰੋਕਤ ਮੌਕੇ ਖੂਨਦਾਨ ਸੰਮਤੀ ਦੇ ਜਿਲ੍ਹਾ ਜ਼ਿੰਮੇਵਾਰ ਸ਼ੇਖਰ ਇੰਸਾਂ ਤੇ ਡਾ. ਜੀਵਨ ਕੁਮਾਰ ਜਿੰਦਲ, ਬਜ਼ੁਰਗ ਸੰਮਤੀ ਦੇ ਜਿਲ੍ਹਾ ਜ਼ਿੰਮੇਵਾਰ ਇੰਸਪੈਕਟਰ ਬੁੱਧ ਰਾਮ ਸ਼ਰਮਾ, ਨੇਤਰਦਾਨ ਸੰਮਤੀ ਦੇ ਜਿਲ੍ਹਾ ਜ਼ਿੰਮੇਵਾਰ ਡਾ. ਕ੍ਰਿਸ਼ਨ ਸੇਠੀ, ਐਲਆਈਸੀ ਅਫਸਰ ਬਿਲਾਸ ਚੰਦ, ਸੇਵਾਮੁਕਤ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਨਾਜ਼ਰ ਸਿੰਘ ਤੇ ਸ਼ਹਿਰੀ ਭੰਗੀਦਾਸ ਠੇਕੇਦਾਰ ਗੁਰਜੰਟ ਸਿੰਘ ਤੋਂ ਇਲਾਵਾ ਰਵੀ, ਮਨੀਸ਼ ਕੁਮਾਰ, ਸੁਨੀਲ ਕੁਮਾਰ, ਰਮੇਸ਼ ਕੁਮਾਰ, ਖੁਸ਼ਵੰਤ ਸਿੰਘ, ਰੋਹਿਤ, ਰਾਮ ਪ੍ਰਸ਼ਾਦ ਰੁਸਤਮ, ਰਾਮ ਪ੍ਰਤਾਪ ਸਿੰਘ, ਰਮੇਸ਼ ਕੁਮਾਰ ਅੰਕੁਸ਼ ਲੈਬ, ਡਾ. ਕ੍ਰਿਸ਼ਨ ਵਰਮਾ, ਬਲੌਰ ਸਿੰਘ, ਸੰਦੀਪ ਕੁਮਾਰ, ਜੋਗਿੰਦਰ ਸਿੰਘ, ਸੁਭਾਸ਼ ਕੁਮਾਰ, ਸੱਤਪਾਲ, ਖਿੱਚੀ ਟੇਲਰ, ਬਿੰਦਰ ਪਰਵਾਨਾ, ਮੋਹਿਤ ਕੁਮਾਰ, ਰਕੇਸ਼ ਕੁਮਾਰ, ਰਜੇਸ਼ ਕੁਮਾਰ, ਰਕੇਸ਼ ਕੁਮਾਰ ਐਚਡੀਐਫਸੀ ਬੈਂਕ, ਸ਼ਗਨ ਸਿੰਘ ਅਤੇ ਅੰਕੁਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਸੇਵਾਦਾਰ ਹਾਜ਼ਰ ਸਨ।

NO COMMENTS