
ਬਟਾਲਾ 16,ਅਕਤੂਬਰ (ਸਾਰਾ ਯਹਾਂ): ਬਟਾਲਾ ਦੇ ਨਜਦੀਕ ਪਿੰਡ ਅਲੀਵਾਲ ਵਿੱਚ ਅੱਜ ਦਿਨ ਦਿਹਾੜੇ ਇਕ ਸੁਨਿਆਰੇ ਦੀ ਦੁਕਾਨ ਤੇ ਹੁੰਡਾਈ ਵੈਰਨਾ ਗੱਡੀ ‘ਚ ਸਵਾਰ ਹੋਕੇ ਆਏ ਤਿੰਨ ਨਕਾਬਪੋਸ਼ ਨੌਜਵਾਨਾਂ ਵੱਲੋਂ ਪਿਸਤੌਲ ਦੀ ਨੋਕ ‘ਤੇ ਦਿੱਤਾ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।ਵਾਰਦਾਤ ਦੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ।
ਜਾਣਕਾਰੀ ਮੁਤਾਬਿਕ ਲੁਟੇਰੇ ਪਿਸਤੌਲ ਦੀ ਨੋਕ ‘ਤੇ 50 ਹਜ਼ਾਰ ਦੀ ਨਕਦੀ ਅਤੇ ਕਰੀਬ 6 ਤੋਲੇ ਸੋਨਾ (ਕਰੀਬ 3 ਲੱਖ ਰੁਪਏ ਦਾ ਸੋਨਾ) ਲੈਕੇ ਫਰਾਰ ਹੋ ਗਏ।ਬਟਾਲਾ ਦੇ ਨਜ਼ਦੀਕ ਪਿੰਡ ਅਲੀਵਾਲ ਸਥਿਤ ਦੀਪਕ ਜਵੈਲਰ ਦੇ ਮਾਲਿਕ ਰਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਉਹਨਾਂ ਦੀ ਦੁਕਾਨ ਤੇ ਦੋ ਨੌਜਵਾਨ ਆਏ ਅਤੇ ਉਹਨਾਂ ਚਾਂਦੀ ਦੀ ਚੇਨ ਦਿਖਾਉਣ ਦੀ ਮੰਗ ਕੀਤੀ ਅਤੇ ਜਦ ਉਹਨਾਂ ਨੂੰ ਚੇਨ ਦਿਖਾਈ ਤਾਂ ਅਚਾਨਕ ਦੋਵਾਂ ਨੌਜਵਾਨਾਂ ਨੇ ਪਿਸਤੌਲਾਂ ਕੱਢ ਉਹਨਾਂ ਤੇ ਤਾਣ ਦਿੱਤੀ ਅਤੇ ਪਿਸਤੌਲ ਦੀ ਨੋਕ ‘ਤੇ ਦੁਕਾਨ ‘ਚ ਪਏ ਕਰੀਬ 6 ਤੋਲੇ ਸੋਨਾ ਅਤੇ ਗੱਲੇ ‘ਚ ਪਏ 50 ਹਜ਼ਾਰ ਨਕਦੀ ਲੈਕੇ ਫਰਾਰ ਹੋ ਗਏ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕਿ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਥਾਣਾ ਘਣੀਏ ਕੇ ਬਾਂਗਰ ਦੇ ਐਸਐਚਓ ਅਮੋਲਕਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਸੀਸੀਟੀਵੀ ਫੁਟੇਜ ਦੇ ਅਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਜਲਦ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ
