*ਪਿੰਡਾਂ ਅੰਦਰ ਭਾਈਚਾਰਕ ਸਾਂਝ ਨੂੰ ਮਜਬੂਤ ਕਰੇਗੀ ਪੁਲਿਸ—ਡੀ ਐਸ ਪੀ ਗਮਦੂਰ*

0
66

ਬੋਹਾ /ਬੁਢਲਾਡਾ2 ਜਨਵਰੀ (ਸਾਰਾ ਯਹਾਂ/ਮਹਿਤਾ ਅਮਨ) ਪੁਲਿਸ ਪਬਲਿਕ ਡਿਫੈਂਸ ਕਮੇਟੀਆਂ ਰਾਹੀਂ ਪਿੰਡਾਂ ਅੰਦਰ ਭਾਈਚਾਰਕ ਸਾਂਝ ਨੂੰ ਮਜਬੂਤ ਕਰਦਿਆਂ ਲੋਕਾਂ ਨੂੰ ਜਾਗਰੂਕਤ ਕਰਨ ਦਾ ਉਪਰਾਲਾ ਕਰ ਰਹੀ ਹੈ। ਜਿਸ ਤਹਿਤ ਡੀ ਐਸ ਪੀ ਗਮਦੂਰ ਸਿੰਘ ਚਹਿਲ ਨੇ ਪਿੰਡ ਮੰਢਾਲੀ ਵਿਖੇ ਪਿੰਡ ਪੱਧਰ ਤੇ ਬਣਾਈ ਗਈਆਂ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਕਰਕੇ ਜਿੱਥੇ ਲੋਕਾਂ ਨੂੰ ਆਲਾ ਦੁਆਲਾ ਸੁਰੱਖਿਅਤ ਕਰਦਿਆਂ ਭਾਈਚਾਰਕ ਸਾਂਝ ਨੂੰ ਮਜਬੂਤੀ ਲਈ ਇੱਕ ਪਲੇਟਫਾਰਮ ਤੇ ਇਕੱਠੇ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆ ਤੋਂ ਦੂਰ ਰੱਖਣ ਲਈ ਪਿੰਡਾਂ ਅੰਦਰ ਸਪੋਰਟਸ ਗਰਾਊਂਡ, ਗੈਂਗਸਟਰਵਾਦ ਨੂੰ ਰੋਕਣ ਲਈ ਪਿੰਡ ਪੱਧਰ ਤੇ ਨਜਰ ਰੱਖਣ ਲਈ ਅਤੇ ਪਿੰਡਾਂ ਅੰਦਰ ਦਾਖਲ ਹੋਣ ਵਾਲੇ ਰਾਸਤਿਆਂ ਤੇ ਸੀ ਸੀ ਟੀ ਵੀ ਕੈਮਰੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ਼ ਸਾਨੂੰ ਸਭ ਦੇ ਸਹਿਯੋਗ ਨਾਲ ਪਿੰਡ ਅੰਦਰ ਭਾਈਚਾਰਕ ਸਾਂਝ  ਨੂੰ ਮਜਬੂਤ ਕਰਨਾ ਹੈ ਕਿ ਕੋਈ ਵੀ ਨੌਜਵਾਨ ਬੁੱਰੀ ਆਦਤ ਦਾ ਸ਼ਿਕਾਰ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਮਿੱਤਰ ਦੇ ਤੌਰ ਤੇ ਮਦਦ ਕਰੇਗੀ। ਪਬਲਿਕ ਡਿਫੈਂਸ ਕਮੇਟੀਆਂ ਬਨਾਉਣ ਦਾ ਮੁੱਖ ਮਕਸਦ ਕੁਰਾਹੇ ਪੈ ਰਹੀ ਨੌਜਵਾਨ ਪੀੜ੍ਹੀ ਨੂੰ ਰੋਕਣਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਿਸ ਪਿੰਡ ਵਿੱਚ ਸਪੋਰਟਸ ਗਰਾਊਂਡ ਬਨਾਉਣ ਲਈ ਕੋਈ ਸਹਾਇਤਾ ਦੀ ਲੋੜ ਹੈ ਉਹ ਖੁਦ ਨੌਜਵਾਨਾਂ ਨਾਲ ਗਰਾਊਂਡ ਵਿੱਚ ਜਾ ਕੇ ਖੇਡ ਦਾ ਹਿੱਸਾ ਬਣਨਗੇ। ਇਸ ਮੌਕੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ।

LEAVE A REPLY

Please enter your comment!
Please enter your name here