ਮਾਨਸਾ, 23 ਅਪ੍ਰੈਲ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜਿ਼ਲ੍ਹਾ ਪ੍ਰਸ਼ਾਸਨ ਨੇ ਜਿ਼ਲ੍ਹੇ ਦੇ ਪਿੰਡਾਂ ਵਿੱਚ ਕੋਵਿਡ ਟੀਕਾਕਰਨ ਵਿੱਚ ਤੇਜ਼ੀ ਲਿਆਂਦੀ ਹੋਈ ਹੈ ਜਿਸ ਦੇ ਚਲਦਿਆਂ 5 ਬਲਾਕਾਂ ਮਾਨਸਾ, ਭੀਖੀ, ਬੁਢਲਾਡਾ, ਸਰਦੂਲਗੜਹ੍ ਅਤੇ ਝੁਨੀਰ ਵਿਖੇ ਵਿਸ਼ੇਸ ਕੈਂਪ ਲਗਾ ਕੇ ਪਿਛਲੇ ਚਾਰ ਦਿਨਾਂ ਵਿੱਚ 500 ਦੇ ਕਰੀਬ ਨਾਗਰਿਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਦੀ ਅਗਵਾਈ ਹੇਠ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਨਵਨੀਤ ਜੋਸ਼ੀ ਨੇ ਦੱਸਿਆ ਕਿ ਸਬੰਧਤ ਬੀ.ਡੀ.ਪੀ.ਓਜ਼ ਦੀ ਨਿਗਰਾਨੀ ਹੇਠ ਟੀਮਾਂ ਵੱਲੋਂ ਨਾਗਰਿਕਾਂ ਨੂੰ ਕੋਵਿਡ ਦੇ ਲੱਛਣਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਅਪੀਲ ਕੀਤੀ ਜਾ ਰਹੀ ਹੈ ਕਿ ਕੋਵਿਡ ਲੱਛਣ ਸਾਹਮਣੇ ਆਉਣ ‘ਤੇ ਸਬੰਧਤ ਵਿਅਕਤੀ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਵਿਖੇ ਪਹੁੰਚ ਕਰਨ ਤਾਂ ਜੋ ਸਮੇਂ ਸਿਰ ਬਿਮਾਰੀ ਦਾ ਪਤਾ ਲੱਗਣ ‘ਤੇ ਇਲਾਜ਼ ਸ਼ੁਰੂ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਟੀਮਾਂ ਵੱਲੋਂ ਮਾਸਕ ਲਾਜ਼ਮੀ ਤੌਰ ‘ਤੇ ਪਾ ਕੇ ਰੱਖਣ ਅਤੇ ਵਾਰ ਵਾਰ ਹੱਥ ਜ਼ਰੂਰ ਧੋਣ ਸਮੇਤ ਸਮਾਜਿਕ ਦੂਰੀ ਤੇ ਹੋਰ ਸਿਹਤ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਰੂ ਵਾਇਰਸ ਦੇ ਪਰ੍ਭਾਵਾਂ ਤੋਂ ਪੂਰੀ ਤਰ੍ਹਾਂ ਬਚਿਆ ਜਾ ਸਕੇ। ਇਸ ਦੌਰਾਨ ਪਿੰਡਾਂ ਦਾ ਦੌਰਾ ਕਰਦਿਆਂ ਡੀ.ਡੀ.ਪੀ.ਓ ਸ੍ਰੀ ਜੋਸ਼ੀ ਨੇ ਵੀ ਲੋਕਾਂ ਨੂੰ ਦੱਸਿਆ ਕਿ ਵੈਕਸੀਨੇਸ਼ਨ ਕੋਵਿਡ ਦੀ ਰੋਕਥਾਮ ਲਈ ਰਾਮਬਾਣ ਵਾਂਗ ਹੈ ਅਤੇ ਲੋਕਾਂ ਨੂੰ ਲਾਜਮੀ ਤੌਰ ‘ਤੇ ਇਹ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ। ਉਨਹ੍ਾਂ ਦੱਸਿਆ ਕਿ
ਜਿ਼ਲ੍ਹਾ ਮਾਨਸਾ ਦੇ 98 ਸਿਹਤ ਕੇਂਦਰਾਂ ਤੋਂ ਇਲਾਵਾ 4 ਪ੍ਰਾਈਵੇਟ ਹਸਪਤਾਲਾਂ ਵਿਖੇ ਇਹ ਟੀਕਾਕਰਨ ਕੀਤਾ ਜਾ ਰਿਹਾ ਹੈ।