*ਪਿੰਡਾਂ ਦੀਆਂ ਬਰੂਹਾਂ ਉੱਤੇ ਹੀ ਲੰਬਿਤ ਪਏ ਮਾਮਲਿਆਂ ਦੇ ਹੱਲ ਕਰਨ ਲਈ ਸਹਾਈ ਹੋ ਰਹੇ ਹਨ ‘ਜਨ ਸੁਣਵਾਈ ਕੈਂਪ’-ਵਿਜੈ ਸਿੰਗਲਾ*

0
26

ਮਾਨਸਾ, 25 ਮਈ (ਸਾਰਾ ਯਹਾਂ/  ਮੁੱਖ ਸੰਪਾਦਕ) :ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਜਨ ਸੁਣਵਾਈ ਕੈਂਪ ਲਾ ਕੇ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਮੌਕੇ ਉੱਤੇ ਹੀ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਬਲਾਕ ਮਾਨਸਾ ਦੇ ਪਿੰਡ ਖਿਆਲਾ ਕਲਾਂ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ। ਕੈਂਪ ਵਿਚ ਪਿੰਡ ਖਿਆਲਾ ਕਲਾਂ ਤੋਂ ਇਲਾਵਾ ਨਾਲ ਲੱਗਦੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਸ਼ਿਰਕਤ ਕੀਤੀ।
ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਪਿੰਡਾਂ ਦੀਆਂ ਬਰੂਹਾਂ ਉੱਤੇ ਹੀ ਲੰਬਿਤ ਪਏ ਮਾਮਲਿਆਂ ਦੇ ਹੱਲ ਕਰਨ ਲਈ ਇਹ ਕੈਂਪ ਜ਼ਿਲ੍ਹੇ ਵਿੱਚ ਲਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਪਿੰਡਾਂ ਦੇ ਵਿਕਾਸ ਨਾਲ ਜੁੜੇ ਕਾਰਜ, ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਅਤੇ ਹਰ ਪੱਧਰ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰਾਹਤ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਇਕ ਥਾਂ ਮੌਜੂਦ ਹੋਣ ਨਾਲ ਪਿੰਡਾਂ ਵਿਚ ਜ਼ਮੀਨੀ ਪੱਧਰ ਉਤੇ ਲੋਕਾਂ ਦੀ ਸਮੱਸਿਆਵਾਂ ਦਾ ਪਤਾ ਲਗਦਾ ਹੈ ਅਤੇ ਇਸ ਨਾਲ ਇਨ੍ਹਾਂ ਦਾ ਹੱਲ ਵੀ ਯਕੀਨੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਿਰੰਤਰ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ਸਦਕਾ ਲੋਕਾਂ ਦੇ ਕੰਮ ਨਿਸ਼ਚਿਤ ਸਮੇਂ ਅੰਦਰ ਮੁਕੰਮਲ ਹੋਣੇ ਯਕੀਨੀ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਂਦਿਆਂ ਬੇਝਿੱਜਕ ਆਪਣੀਆਂ ਮੁਸ਼ਕਲਾਂ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ।

NO COMMENTS