ਪਿੰਡਾਂ ਵਿੱਚ ਤੇਜ਼ੀ ਨਾਲ ਨਿਆਂ ਲਈ ਕੈਪਟਨ ਦਾ ਵੱਡਾ ਐਲਾਨ, 7 ਹੋਰ ਪੇਂਡੂ ਅਦਾਲਤਾਂ ਸਥਾਪਿਤ ਕਰਨ ਦੇ ਹੁਕਮ

0
74

ਚੰਡੀਗੜ੍ਹ 13 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿੱਚ ਅਸਾਨੀ ਅਤੇ ਤੇਜ਼ੀ ਨਾਲ ਨਿਆਂ ਯਕੀਨੀ ਬਣਾਉਣ ਲਈ ਸੂਬੇ ਵਿੱਚ 7 ਹੋਰ ਗ੍ਰਾਮ ਨਿਯਾਲਯ ਜਾਂ ਪੇਂਡੂ ਅਦਾਲਤਾਂ ਸਥਾਪਿਤ ਕੀਤੇ ਜਾਣ ਦੇ ਹੁਕਮ ਦਿੱਤੇ ਹਨ।

ਇਹ ਨਵੇਂ ਨਿਯਾਲਯ ਪਟਿਆਲਾ ਜ਼ਿਲੇ ਵਿੱਚ ਪਾਤੜਾਂ, ਬਰਨਾਲਾ ਵਿੱਚ ਤਪਾ, ਫਤਿਹਗੜ ਸਾਹਿਬ ਵਿੱਚ ਬਸੀ ਪਠਾਣਾ, ਗੁਰਦਾਸਪੁਰ ਵਿੱਚ ਡੇਰਾ ਬਾਬਾ ਨਾਨਕ ਅਤੇ ਧਾਰ ਕਲਾਂ, ਲੁਧਿਆਣਾ ਵਿੱਚ ਰਾਏਕੋਟ ਅਤੇ ਰੂਪਨਗਰ ਵਿੱਚ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਜਿਨਾਂ ਕੋਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੀ ਹੈ, ਵੱਲੋਂ ਦਿੱਤੀ ਹਰੀ ਝੰਡੀ ਅਨੁਸਾਰ ਇਹ ਗ੍ਰਾਮ ਨਿਯਾਲਯ ਸਬ ਡਵੀਜਨਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਹੀ ਕਵਰ ਕਰਨਗੇ ਅਤੇ ਕਸਬੇ, ਇਨਾਂ ਤੋਂ ਬਾਹਰ ਹੋਣਗੇ।


ਇਸ ਨਾਲ, ਸੂਬੇ ਵਿੱਚ ਅਜਿਹੀਆਂ ਅਦਾਲਤਾਂ ਦੀ ਗਿਣਤੀ 9 ਹੋ ਜਾਵੇਗੀ ਕਿਉਂਜੋ ਜਨਵਰੀ 2013 ਦੀ ਇਕ ਅਧਿਸੂਚਨਾ ਰਾਹੀਂ ਮੋਗਾ ਜ਼ਿਲੇ ਦੇ ਕੋਟ ਈਸੇ ਖਾਂ ਅਤੇ ਰੂਪਨਗਰ ਵਿੱਚ ਨੰਗਲ ਵਿਖੇ 2 ਗ੍ਰਾਮ ਨਿਯਾਲਯ ਪਹਿਲਾਂ ਹੀ ਸਥਾਪਿਤ ਕੀਤੇ ਜਾ ਚੁੱਕੇ ਹਨ

NO COMMENTS