*ਪਿੰਡ ਅਕਲੀਆ ਵਿਖੇ ਸ੍ਰੋਮਣੀ ਅਕਾਲੀ ਦਲ ਬਾਦਲ ਇਕਾਈ ਵਲੋਂ ਡਾ. ਜਨਕ ਰਾਜ ਸਿੰਗਲਾ ਦੀ ਅਗਾਵਈ ਹੇਠ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ*

0
39

ਮਾਨਸਾ, 26 ਅਗਸਤ (ਸਾਰਾ ਯਹਾਂ/ਗੋਪਾਲ ਅਕਲੀਆ)—ਜਿਲ੍ਹੇ ਦੇ ਪਿੰਡ ਅਕਲੀਆ ਦੀ ਡਿਸਪੈਂਸਰੀ ਵਿੱਚ ਸ੍ਰੋਮਣੀ ਅਕਾਲੀ ਦਲ ਬਾਦਲ ਪਿੰਡ ਦੀ ਇਕਾਈ ਵਲੋਂ ਸਮਾਜ ਸੇਵੀ ਡਾ. ਜਨਕ ਰਾਜ ਸਿੰਗਲਾ ਦੀ ਅਗਵਾਈ ਹੇਠ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 165 ਲੋਕਾਂ ਵਲੋਂ ਵੈਕਸੀਨ ਲਗਾਈ ਗਈ। ਇਸ ਸਮੇਂ ਵੱਡੀ ਗਿਣਤੀ ਵਿੱਚ ਵੈਕਸੀਨ ਲਗਵਾਉਣ ਪੁੱਜੇ ਲੋਕਾਂ ਨੂੰ ਸੰਬੋਧਨ ਕਰਦਿਆ ਸਮਾਜ ਸੇਵੀ ਡਾ. ਜਨਕ ਰਾਜ ਸਿੰਗਲਾ ਨੇ ਕਿਹਾ ਕਿ ਕੋਰੋਨਾ ਦੇ ਬਚਾਅ ਲਈ ਵੈਕਸੀਨੇਸ਼ਨ ਕਰਵਾਉਣੀ ਬਹੁਤ ਜਰੂਰੀ ਹੈ ਅਤੇ ਇਸਦੇ ਨਾਲ—ਨਾਲ ਸਰਕਾਰ ਵਲੋਂ ਜਾਰੀ ਕੀਤੀਆ ਹਦਾਇਤਾਂ ਦੀ ਪਾਲਣਾ ਕਰਕੇ ਹੀ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ। ਉਨਾਂ ਲੋਕਾਂ ਨੂੰ ਬਿਨ੍ਹਾਂ ਡਰ ਅਤੇ ਅਫਵਾਹਾਂ ਤੇ ਦੂਰ ਹੋ ਵੈਕਸੀਨ ਲਗਾਵਉਣ ਲਈ ਪ੍ਰੇਰਿਤ ਕੀਤਾ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਉਨ੍ਹਾਂ ਨਾਲ ਸੰਪਰਕ ਲਈ ਕਿਹਾ। ਸਿੰਗਲਾ ਨੇ ਕਿਹਾ ਸਮਾਜ ਸੇਵੀ ਸੰਸਥਾਵਾਂ ਤੇ ਹੋਰਨਾਂ ਪਤਵੰਤਿਆਂ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ, ਤਾ ਜੋ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਕਿਸੇ ਵੀ ਪ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪਿੰਡ ਦੀ ਜਥੇਬੰਦੀ ਵਲੋਂ ਲਗਾਏ ਕੋਰੋਨਾ ਵੈਕਸੀਨੇਸ਼ਨ ਕੈਂਪ ਦੀ ਸਲਾਘਾ ਕਰਦਿਆ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਵੈਕਸੀਨ ਜਰੂਰ ਕਰਵਾਏ। ਡਾ. ਸਿੰਗਲਾ ਨੇ ਕਿਹਾ ਕਿ ਜਰੂਰਤ ਪੈਣ ਤੇ ਸਮੇਂ—ਸਮੇਂ ਤੇ ਹੋਰ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ ਜਾਣਗੇ। ਇਸ ਮੌਕੇ ਪਿਆਰਾ ਲਾਲ ਸਿੰਗਲਾ, ਸੁਰੇਸ਼ ਕੁਮਾਰ ਸਿੰਗਲਾ, ਗੁਰਵੀਰ ਕੌਰ, ਅਮਨਦੀਪ ਕੌਰ ਆਦਿ ਆਸ਼ਾ ਵਰਕਰ ਤੇ ਸੋ੍ਰਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।

NO COMMENTS