ਪਿੰਡ ਅਲੀਕਾ ਦਾ ਫੁੱਟਬਾਲ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ

0
22

ਮਾਨਸਾ  27 ਫਰਵਰੀ (ਬਪਸ):ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਆਲੀਕੇ ਵੱਲੋਂ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਪੰਜਾਬ ਅਤੇ ਹਰਿਆਣੇ ਤੋਂ ਵੱਖ ਵੱਖ ਵਰਗਾਂ ਚ ਲਗਭਗ 70 ਦੇ ਕਰੀਬ ਟੀਮਾਂ ਨੇ ਭਾਗ ਲਿਆ। 60 ਕਿੱਲੋ ਵਰਗ ਦੇ ਫਸਵੇੰ  ਫੁਟਬਾਲ ਮੈਚ ਵਿੱਚ ਬਾਜੇਵਾਲਾ ਦੀ ਟੀਮ ਨੇ  ਕੌਮਰੀ (ਹਰਿਆਣਾ) ਦੀ ਟੀਮ ਨੂੰ ਹਰਾਕੇ ਪਹਿਲਾਂ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਫੁੱਟਬਾਲ ਦੇ ਓਪਨ ਮੈਚ ਦੇ ਫਸਵੇਂ ਮੁਕਾਬਲੇ ਵਿੱਚ ਕੌਮਰੀ (ਹਰਿਆਣਾ) ਦੀ ਟੀਮ ਨੇ  ਬਾਜੇਵਾਲਾ  ਦੀ ਟੀਮ ਨੂੰ ਹਰਾਕੇ ਟੂਰਨਾਮੈਂਟ ਤੇ ਕਬਜ਼ਾ ਕਰ ਲਿਆ । ਜੇਤੂ ਟੀਮਾਂ ਨੂੰ ਸਨਮਾਨਿਤ ਕਰਨ ਲਈ ਪਹੁੰਚੇ ਆਮ ਆਦਮੀ ਪਾਰਟੀ ਦੇ ਨੇਮ ਚੰਦ ਚੌਧਰੀ ਦੀ ਧਰਮ ਪਤਨੀ ਹਨੀ ਜੈਨ ਚੌਧਰੀ ਨੇ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਖੇਡਾਂ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਅਜੋਕੇ ਜੀਵਨ ਵਿੱਚ ਖੇਡਾਂ ਰੁਜ਼ਗਾਰ ਦਾ ਸਾਧਨ ਵੀ ਬਣ ਰਹੀਆਂ ਹਨ ਉਨ੍ਹਾਂ ਸਮੂਹ ਕਲੱਬ ਮੈਂਬਰਾਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਮਾਜ ਦੇ ਸਾਂਝੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਅਤੇ ਸਮਾਜਿਕ ਬੁਰਾਈਆਂ ਦੂਰ ਕਰਨ ਵਿੱਚ ਆਪੋ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਸਮੂਹ ਕਲੱਬ ਮੈਂਬਰ ਗ੍ਰਾਮ ਪੰਚਾਇਤ ਪਿੰਡ ਵਾਸੀ ਅਤੇ ਖੇਡ ਪ੍ਰੇਮੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here