*ਪਿੰਡ ਕਰਮਗੜ੍ਹ ਔਤਾਂਵਾਲੀ ਦਾ ਕਿਸਾਨ ਪੋਪਾ ਸਿੰਘ 8.5 ਏਕੜ ਵਿਚ ਬਿਨ੍ਹਾਂ ਪਰਾਲੀ ਸਾੜੇ ਕਰਦਾ ਹੈ ਖੇਤੀ*

0
34

ਮਾਨਸਾ, 19 ਨਵੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਪਿੰਡ ਕਰਮਗੜ੍ਹ ਔਂਤਾਂਵਾਲੀ ਦਾ ਵਸਨੀਕ ਕਿਸਾਨ ਪੋਪਾ ਸਿੰਘ 8.5 ਏਕੜ ਰਕਬੇ ਵਿੱਚ ਖੇਤੀ ਕਰਦਾ ਹੈ। ਖੇਤੀਬਾੜੀ ਵਿਭਾਗ ਦੀਆਂ ਸਿਫਾਰਸਾਂ ਅਨੁਸਾਰ ਕਿਸਾਨ ਨੇ ਸਾਲ 2019 ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਈ। ਕਿਸਾਨ ਝੋਨੇ ਦੀ ਪਰਾਲੀ ਨੂੰ ਬਿਨ੍ਹਾ ਅੱਗ ਲਗਾਏ ਕਣਕ ਦੀ ਬਿਜਾਈ ਸੁਪਰਸੀਡਰ ਨਾਲ ਕਰਦਾ ਹੈ।
ਕਿਸਾਨ ਪੋਪਾ ਸਿੰਘ ਨੇ ਦੱਸਿਆ ਕਿ ਵਿਭਾਗ ਨਾਲ ਤਾਲਮੇਲ ਰੱਖਣ ਉਪਰੰਤ ਉਸ ਨੇ ਸਾਲ 2019 ਦੌਰਾਨ 3 ਏਕੜ ਵਿੱਚ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਸੀ ਅਤੇ ਇਸ ਦਾ ਲਾਭ ਦੇਖਦਿਆਂ ਸਾਲ 2020 ਦੌਰਾਨ 5 ਏਕੜ ਵਿੱਚ ਪਰਾਲੀ ਨੂੰ ਬਿਨ੍ਹਾ ਅੱਗ ਲਾਏ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਅਤੇ ਸਾਲ 2021 ਦੋਰਾਨ 7 ਏਕੜ ਕਣਕ ਨੂੰ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਹੈ।
ਕਿਸਾਨ ਨੇ ਦੱਸਿਆ ਕਿ ਪਰਾਲੀ ਨੂੰ ਮਿੱਟੀ ਵਿੱਚ ਰਲਾਉਣ ਕਰਕੇ ਹੀ ਉਸ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਇਆ ਹੈ ਅਤੇ ਖੇਤੀ ਖਰਚੇ ਵੀ ਘਟੇ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਜ਼ਮੀਨ ਵਿੱਚ ਹੀ ਵਾਹੁਣ ਦਾ ਲਾਭ ਹਾੜ੍ਹੀ ਦੀ ਫਸਲ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਸੋ ਇਸ ਸਾਲ ਵੀ ਕਿਸਾਨ ਆਪਣੇ ਸਾਰੇ ਰਕਬੇ (8.5 ਏਕੜ) ਵਿੱਚ ਕਣਕ ਦੀ ਬਿਜਾਈ ਸੁਪਰਸੀਡਰ ਨਾਲ ਹੀ ਕਰੇਗਾ।

NO COMMENTS