*ਪਿੰਡ ਕਲੀਪੁਰ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ*

0
15

ਮਾਨਸਾ, 18 ਅਕਤੂਬਰ:(ਸਾਰਾ ਯਹਾਂ/ਮੁੱਖ ਸੰਪਾਦਕ ):
ਡਿਪਟੀ ਡਾਇਰੈਕਟਰ ਡੇਅਰੀ ਮਾਨਸਾ ਸ੍ਰੀ ਚਰਨਜੀਤ ਸਿੰਘ ਦੀ ਅਗਵਾਈ ਵਿੱਚ ਪਿੰਡ ਕਲੀਪੁਰ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ, ਸ੍ਰੀ ਕੰਵਲਜੀਤ ਸਿੰਘ ਨੇ ਅਗਾਂਹਵਧੂ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਜਿਵੇਂ ਡੀ.ਡੀ—8 ਸਕੀਮ ਅਧੀਨ ਪਸ਼ੂਆਂ ’ਤੇ ਸਬਸਿਡੀ, ਮਿਲਕਿੰਗ ਮਸ਼ੀਨ, ਸਾਇਲੇਜ਼ ਬੇਲਰ ਮਸ਼ੀਨਾਂ ’ਤੇ ਦਿੱਤੀ ਜਾਂਦੀ ਸਬਸਿਡੀ ਬਾਰੇ ਜਾਣੂ ਕਰਵਾਇਆ।
ਡੇਅਰੀ ਵਿਕਾਸ ਇੰਸਪੈਕਟਰ, ਮਿਸ ਸਤਵੀਰ ਕੌਰ ਵੱਲੋਂ ਫੀਡ ਦੀ ਬਣਤਰ ਅਤੇ ਉਸਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਦੁੱਧ ਉਤਪਾਦਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ।

LEAVE A REPLY

Please enter your comment!
Please enter your name here