*ਪਿੰਡ ਕਾਹਨੇਵਾਲਾ ਦੇ ਕਿਸਾਨ ਰਾਕੇਸ਼ ਵੱਲੋਂ 80 ਕਿੱਲਿਆਂ ’ਚੋਂ ਪਰਾਲੀ ਦੀ ਤੂੜੀ ਬਣਾ ਕੇ ਵੇਚਣ ਦਾ ਉਪਰਾਲਾ ਸ਼ਲਾਘਾਯੋਗ:ਡਿਪਟੀ ਕਮਿਸ਼ਨਰ*

0
56

ਮਾਨਸਾ, 06 ਨਵੰਬਰ: (ਸਾਰਾ ਯਹਾਂ/ਮੁੱਖ ਸੰਪਾਦਕ ):
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਵੱਲੋਂ ਬਲਾਕ ਸਰਦੂਲਗੜ੍ਹ ਦੇ ਪਿੰਡ ਕਾਹਨੇਵਾਲਾ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਕੋਲ ਮਸ਼ਨੀਰੀ ਉਪਲੱਬਧ ਹੈ, ਲੋੜਵੰਦ ਕਿਸਾਨ ਇਸ ਮਸ਼ੀਨੀਰੀ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਸਕਦਾ ਹੈ।  ਉਨ੍ਹਾਂ ਕਿਹਾ ਕਿ ਫੇਰ ਵੀ ਕਿਸੇ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਰ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਈਏ ਅਤੇ ਇੱਕ ਜਿੰਮੇਵਾਰ ਨਾਗਰਿਕ ਹੋਣ ਦਾ ਫਰਜ ਅਦਾ ਕਰੀਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਕਾਹਨੇਵਾਲਾ ਦਾ ਕਿਸਾਨ ਰਾਕੇਸ਼ ਜਿਸ ਨੇ ਕਰੀਬ 80 ਕਿੱਲਿਆਂ ਵਿਚ ਪਰਾਲੀ ਇਕੱਠੀ ਕੀਤੀ ਹੈ, ਕਿਸਾਨ ਦਾ ਕਹਿਣਾ ਹੈ ਕਿ ਉਹ ਇਸ ਪਰਾਲੀ ਦੀ ਤੂੜੀ ਬਣਾ ਕੇ ਵੇਚੇਗਾ। ਡਿਪਟੀ ਕਮਿਸ਼ਨਰ ਨੇ ਕਿਸਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੇਂ ਦੀ ਲੋੜ ਮੁਤਾਬਿਕ ਅਜਿਹੇ ਵਿਲੱਖਣ ਕਾਰਜ ਕਰਨੇ ਲਾਜ਼ਮੀ ਹਨ।ਉਨ੍ਹਾਂ ਕਿਹਾ ਕਿ ਦੂਜੇ ਕਿਸਾਨ ਵੀ ਅਜਿਹੇ ਕਿਸਾਨਾਂ ਨੂੰ ਪ੍ਰੇਰਨਾ ਲੈ ਕੇ ਪੁਰਾਣੀਆਂ ਰਵਾਇਤਾਂ ਨੂੰ ਤੋੜਦਿਆਂ ਨਵੀਆਂ ਪੈੜਾਂ ਪਾਉਣ ਤਾਂ ਜੋ ਖੁਸ਼ਹਾਲ ਵਾਤਾਵਰਣ ਸਿਰਜਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਜ਼ਿਲੇ੍ਹ ਦੇ ਸਾਰੇ ਪਿੰਡਾਂ ਵਿੱਚ ਦੌਰਾ ਕਰ ਰਹੇ ਹਨ ਅਤੇ ਜਿੱਥੇ ਵੀ ਕਿਸੇ ਵੀ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ ਉਸ ਉੱਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਗਲੇ ਦਿਨਾਂ ਵਿਚ ਵੀ ਸਾਰੇ ਅਧਿਕਾਰੀ ਫੀਲਡ ਵਿੱਚ ਹੀ ਰਹਿਣਗੇ ’ਤੇ ਪੂਰੀ ਨਜ਼ਰਸਾਨੀ ਰੱਖਣਗੇ।

LEAVE A REPLY

Please enter your comment!
Please enter your name here