*ਪਿੰਡ ਕੋਟੜਾ ਕਲਾਂ ਅਤੇ ਬੁਢਲਾਡਾ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ*

0
15

ਮਾਨਸਾ, 09 ਅਕਤੂਬਰ : (ਸਾਰਾ ਯਹਾਂ/ਮੁੱਖ ਸੰਪਾਦਕ ):  ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਭੀਖੀ ਦੇ ਪਿੰਡ ਕੋਟੜਾ ਕਲਾਂ ਅਤੇ ਬਲਾਕ ਬੁਢਲਾਡਾ ਦੇ ਪਿੰਡ ਬੁਢਲਾਡਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ  ਸਿੰਘ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਸਬੰਧੀ ਚਲਾਏ ਗਏ ਅਭਿਆਨ ਤਹਿਤ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਹਰੇਕ ਪਿੰਡ ਦੇ ਘਰ-ਘਰ, ਗਲੀ-ਗਲੀ ਅਤੇ ਮੁਹੱਲਿਆਂ ਵਿੱਚ ਮੋਬਾਇਲ ਵੈਨ ਦੇ ਮਾਧਿਆਮ ਰਾਹੀਂ ਸੰਦੇਸ਼ ਦਿੱਤਾ ਜਾ ਰਿਹਾ ਹੈ।  ਉਨਾਂ ਦੱਸਿਆ ਕਿ ਸਰਕਲ ਉੱਭਾ ਦੇ ਪਿੰਡ ਤਾਮਕੋਟ, ਉੱਭਾ, ਬੁਰਜ ਹਰੀ, ਬੁਰਜ ਢਿਲਵਾਂ, ਬੁਰਜ ਹਰੀ, ਖੜਕ ਸਿੰਘ ਵਾਲਾ, ਠੂਠਿਆਂਵਾਲੀ ਅਤੇ ਭਾਈ ਦੇਸਾ ਵਿੱਚ ਮੋਬਾਇਲ ਵੈਨ ਰਾਹੀਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸੇ ਹੀ ਤਰਜ ’ਤੇ ਬਾਕੀ ਪਿੰਡਾਂ ਵਿੱਚ ਵੀ ਮੋਬਾਇਲ ਵੈਨ ਰਾਹੀਂ ਦੌਰਾ ਕੀਤਾ ਜਾ ਰਿਹਾ ਹੈ।  ਖੇਤੀਬਾੜੀ ਅਫ਼ਸਰ ਮਾਨਸਾ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਬਲਾਕ ਮਾਨਸਾ ਦੇ 36 ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਚੁੱਕੇ ਹਨ ਅਤੇ ਇਹਨਾਂ ਕੈਪਾਂ ਦੌਰਾਨ ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਦੱਸਿਆ ਕਿ  ਸਮੂਹ ਕੈਂਪਾਂ ਦੌਰਾਨ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਹੀ ਬੀਜੀਆਂ ਜਾਣ ਅਤੇ ਖੇਤ ਵਿੱਚ ਬੇਲਰ, ਹੈਪੀ ਸੀਡਰ, ਸੁਪਰ ਸੀਡਰ, ਮਲਚਰ, ਸਮਾਰਟ ਸੀਡਰ ਜਾਂ ਸਰਫੇਸ ਸੀਡਰ ਵਰਤਕੇ ਪਰਾਲੀ ਦਾ ਢੁਕਵਾਂ ਹੱਲ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਅਜਿਹਾ ਕਰਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ ਅਤੇ ਕਿਸਾਨਾਂ ਦਾ ਖਾਦ ਦਾ ਖਰਚਾ ਘੱਟ ਸਕਦਾ ਹੈ। 

LEAVE A REPLY

Please enter your comment!
Please enter your name here