*ਪਿੰਡ ਕੱਲ੍ਹੋ ਦਾ ਕਿਸਾਨ ਮਨਿੰਦਰ ਸਿੰਘ ਸਾਲ 2019 ਤੋਂ ਬਿਨ੍ਹਾਂ ਪਰਾਲੀ ਸਾੜੇ 10 ਏਕੜ ਵਿਚ ਕਰਦਾ ਹੈ ਖੇਤੀ*

0
27

ਮਾਨਸਾ, 14 ਨਵੰਬਰ  (ਸਾਰਾ ਯਹਾਂ/ ਮੁੱਖ ਸੰਪਾਦਕ ): ਅਗਾਂਹਵਧੂ ਕਿਸਾਨ ਮਨਿੰਦਰ ਸਿੰਘ ਪਿੰਡ ਕੱਲ੍ਹੋ, ਬਲਾਕ ਮਾਨਸਾ 10 ਏਕੜ ਰਕਬੇ ਵਿੱਚ ਖੇਤੀ ਕਰਦਾ ਹੈ। ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅੁਨਸਾਰ ਅਤੇ ਸਲਾਹ ਅੁਨਸਾਰ ਇਸ ਕਿਸਾਨ ਨੇ ਸਾਲ 2019 ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਈ।
ਕਿਸਾਨ ਮਨਿੰਦਰ ਸਿੰਘ ਨੇ ਦੱਸਿਆ ਕਿ ਉਹ ਝੋਨੇ ਦੀ ਪਰਾਲੀ ਨੂੰ ਬਿਨ੍ਹਾ ਅੱਗ ਲਗਾਏ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰਦਾ ਹੈ। ਉਸ ਨੇ ਵਿਭਾਗ ਨਾਲ ਤਾਲਮੇਲ ਰੱਖਣ ਉਪਰੰਤ ਸਾਲ 2019 ਦੌਰਾਨ 10 ਏਕੜ ਵਿੱਚ ਪਰਾਲੀ ਨੂੰ ਬਿਨ੍ਹਾ ਅੱਗ ਲਗਾਏ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਸੀ ਅਤੇ ਇਸ ਦੇ ਲਾਭ ਦੇਖਦਿਆਂ ਸਾਲ 2019 ਤੋ 2022 ਦੌਰਾਨ 10 ਏਕੜ ਵਿੱਚ ਪਰਾਲੀ ਨੂੰ ਬਿਨ੍ਹਾ ਅੱਗ ਲਾਏ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ।
ਕਿਸਾਨ ਨੇ ਦੱਸਿਆ ਕਿ ਖੜ੍ਹੇ ਕਰਚਿਆਂ ਵਿੱਚ ਹੈਪੀ ਸੀਡਰ ਨਾਲ ਕਣਕ ਤੇਜ਼ ਹਵਾਵਾਂ ਵਿੱਚ ਨਹੀ ਡਿੱਗਦੀ ਅਤੇ ਪਰਾਲੀ ਨੂੰ ਮਿੱਟੀ ਵਿੱਚ ਮਿਕਸ ਕਰਨ ਦੀ ਬਦੌਲਤ ਹੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਉਸ ਨੇ ਕਿਹਾ ਕਿ ਅਜਿਹਾ ਕਰਨ ਨਾਲ ਜਿੱਥੇ ਜ਼ਮੀਨ ਖੁਸ਼ਹਾਲ ਹੋਈ ਹੈ ਉੱਥੇ ਹੀ ਉਸ ਦੇ ਖੇਤੀ ਖਰਚੇ ਵੀ ਘਟੇ ਹਨ ਅਤੇ ਪਰਾਲੀ ਖੇਤ ਵਿੱਚ ਵਾਹੁਣ ਦਾ ਲਾਭ ਹਾੜ੍ਹੀ ਦੀ ਫਸਲ ਵਿੱਚ ਵੀ ਦੇਖਣ ਨੂੰ ਮਿਲਿਆ ਹੈ। ਉਸ ਨੇ ਕਿਹਾ ਕਿ ਉਹ ਇਸ ਸਾਲ ਵੀ ਆਪਣੇ ਸਾਰੇ ਰਕਬੇ 10 ਏਕੜ ਵਿੱਚ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਹੀ ਕਰੇਗਾ।

LEAVE A REPLY

Please enter your comment!
Please enter your name here