*ਪਿੰਡ ਖੁਰਮਪੁਰ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ‘ਚ ਮਿਲੇਗਾ ਪੂਰਾ ਸਹਿਯੋਗ – ਮਾਨ*

0
11

ਫਗਵਾੜਾ 19 ਅਕਤੂਬਰ (ਸਾਰਾ ਯਹਾਂ/ਸ਼ਿਵ ਕੋੜਾ) ਵਿਧਾਨਸਭਾ ਹਲਕਾ ਫਗਵਾੜਾ ਦੇ ਪਿੰਡ ਖੁਰਮਪੁਰ ਵਿਖੇ ਨਵੀਂ ਚੁਣੀ ਗਈ ਪੰਚਾਇਤ ਨੇ ਸ਼ੁਕਰਾਨੇ ਵਜੋਂ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਅਤੇ ਗੁਰੂ ਮਹਾਰਾਜ ਅੱਗੇ ਨਤਮਸਤਕ ਹੁੰਦਿਆਂ ਅਰਦਾਸ ਬੇਨਤੀ ਕੀਤੀ ਕਿ ਪਿੰਡ ਦਾ ਵਿਕਾਸ ਕਰਵਾਉਣ ਸਮੇਂ ਉਹਨਾਂ ਤੋਂ ਕਿਸੇ ਤਰ੍ਹਾਂ ਦੀ ਕੋਈ ਭੁੱਲ ਜਾਂ ਪੱਖਪਾਤ ਨਾ ਹੋਵੇ। ਇਸ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਸਾਥੀਆਂ ਸਮੇਤ ਹਾਜ਼ਰੀ ਲਗਵਾਈ। ਨਵੇਂ ਚੁਣੇ ਸਰਪੰਚ ਸਰਬਜੀਤ ਸਿੰਘ ਨੇ ਕਿਹਾ ਕਿ ਪਿੰਡ ਦੇ ਸਿਆਣੇ ਤੇ ਸੂਝਵਾਨ ਵੋਟਰਾਂ ਨੇ ਉਹਨਾਂ ਤੇ ਭਰੋਸਾ ਕਰਕੇ ਸਰਪੰਚ ਬਣਨ ਦਾ ਮਾਣ ਬਖਸ਼ਿਆ ਹੈ। ਉਨ੍ਹਾਂ ਦਾ ਭਰੋਸਾ ਕਦੇ ਵੀ ਟੁੱਟਣ ਨਹੀਂ ਦੇਣਗੇ, ਇਹ ਉਹਨਾਂ ਦਾ ਸਾਰੇ ਪਿੰਡ ਦੇ ਵਾਅਦਾ ਹੈ। ਉਨ੍ਹਾਂ ਸਮੂਹ ਵੋਟਰਾਂ ਦਾ ਦਿੱਲ ਦੀਆਂ ਡੂੰਘਾਈਆਂ ਤੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਦੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਦੇ ਹਰ ਵਿਅਕਤੀ ਦੇ ਦੁੱਖ-ਸੁੱਖ ’ਚ ਸਹਾਈ ਹੋਣ ਦੀ ਕੋਸ਼ਿਸ਼ ਕਰਨਗੇ। ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੇ ਅਸ਼ੀਰਵਾਦ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਸਹਿਯੋਗ ਸਦਕਾ ਪਿੰਡ ਨੂੰ ਮਾਡਲ ਗ੍ਰਾਮ ਬਣਾਉਣ ’ਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪਿੰਡ ਦੇ ਅਧੂਰੇ ਕੰਮ ਮੁੱਢਲੇ ਆਧਾਰ ’ਤੇ ਕਰਵਾਏ ਜਾਣਗੇ। ਜੋਗਿੰਦਰ ਸਿੰਘ ਮਾਨ ਨੇ ਸਰਪੰਚ ਸਰਬਜੀਤ ਸਿੰਘ ਅਤੇ ਸਮੂਹ ਪੰਚਾਇਤ ਮੈਂਬਰਾਂ ਨੂੰ ਸ਼ੁੱਭ ਇੱਛਾਵਾਂ ਦਿੰਦਿਆਂ ਕਿਹਾ ਕਿ ਪਿੰਡ ਖੁਰਮਪੁਰ ਦੇ ਲੋੜੀਂਦੇ ਵਿਕਾਸ ਵਿਚ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਦੌਰਾਨ ਜੋਗਿੰਦਰ ਸਿੰਘ ਮਾਨ ਅਤੇ ਹੋਰਨਾਂ ਪਤਵੰਤਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ ਗਏ। ਸ਼ੁਕਰਾਨਾ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਦਲਜੀਤ ਰਾਜੂ, ਹਰਮੇਸ਼ ਪਾਠਕ, ਅਮਰੀਕ ਸਿੰਘ, ਦਲਜੀਤ ਸਿੰਘ, ਪਵਿੱਤਰ ਸਿੰਘ ਪੰਚ, ਗੁਰਚਰਨ ਸਿੰਘ ਪੰਚ, ਸੀਮਾ ਰਾਣੀ ਪੰਚ, ਰਾਜਵੀਰ ਕੌਰ ਪੰਚ, ਅਵਤਾਰ ਕੌਰ ਪੰਚ, ਰਣਜੀਤ ਕੌਰ ਪੰਚ ਅਤੇ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਹਾਜਰ ਸਨ।

LEAVE A REPLY

Please enter your comment!
Please enter your name here