*ਪਿੰਡ ਗਾਮੀਵਾਲਾ ਵਿਖੇ ‘ਤੁਹਾਡਾ ਐਮ.ਐਲ.ਏ. ਤੁਹਾਡੇ ਦੁਆਰ’ ਤਹਿਤ ਵਿਧਾਇਕ ਬੁੱਧ ਰਾਮ ਨੇ ਲੋਕ ਮੁਸ਼ਕਿਲਾਂ ਸੁਣੀਆਂ*

0
23

ਬੁਢਲਾਡਾ/ਮਾਨਸਾ, 22 ਅਗਸਤ:(ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਪੱਖੀ ਫੈਸਲੇ ਲੈਣ ਲਈ ਵਚਨਬੱਧ ਹੈ। ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦਾ ਹੱਲ ਉਨ੍ਹਾਂ ਦੀਆਂ ਬਰੂਹਾਂ ’ਤੇ ਜਾ ਕੇ ਕਰਨ ਲਈ ਹਰੇਕ ਪਿੰਡ ਪੱਧਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸੁਚੱਜੀ ਅਗਵਾਈ ਹੇਠ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਘਰ ਬੈਠਿਆਂ ਪ੍ਰਸ਼ਾਸਨਿਕ ਸੇਵਾਵਾਂ ਮਿਲ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ‘ਤੁਹਾਡਾ ਐਮ.ਐਲ.ਏ. ਤੁਹਾਡੇ ਦੁਆਰ’ ਤਹਿਤ ਪਿੰਡ ਗਾਮੀ ਵਾਲਾ ਵਿਖੇ ਆਯੋਜਿਤ ਜਨ ਸੁਣਵਾਈ ਕੈਂਪ ਦੌਰਾਨ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਇੰਨ੍ਹਾਂ ਕੈਂਪਾਂ ਰਾਹੀਂ ਜਿੱਥੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲ ਰਿਹਾ ਹੈ ਉੱਥੇ ਹੀ ਉਨ੍ਹਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਸੁਖਾਲੇ ਢੰਗ ਨਾਲ ਘਰ ਬੈਠਿਆਂ ਹੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 43 ਕਿਸਮ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਘਰ ਬੈਠੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਦਫਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੈਂਪਾਂ ਵਿੱਚ ਪ੍ਰਾਪਤ ਦਰਖਾਸਤਾਂ ਦਾ ਮੌਕੇ ’ਤੇ ਨਿਪਟਾਰਾ ਕਰ ਦਿੱਤਾ ਜਾਂਦਾ ਹੈ। ਜੇਕਰ ਕੋਈ ਚੰਡੀਗੜ੍ਹ ਜਾਂ ਜਿਲ੍ਹਾ ਪੱਧਰ ’ਤੇ ਹੋਣ ਵਾਲਾ ਕੰਮ ਹੁੰਦਾ ਹੈ ਤਾਂ ਉਹ ਖੁਦ ਨਿੱਜੀ ਰੁਚੀ ਲੈ ਕੇ ਤਰਜੀਹੀ ਆਧਾਰ ’ਤੇ ਕਰਵਾਉਂਦੇ ਹਨ।
ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਡੀ.ਐਸ.ਪੀ. ਬੁਢਲਾਡਾ ਰਮਨਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਬੁਢਲਾਡਾ ਗੁਰਬੰਸ ਸਿੰਘ, ਸੋਹਣਾ ਸਿੰਘ ਕਲੀਪੁਰ ਚੇਅਰਮੈਨ ਸੈਂਟਰਲ ਕੋਆਪਰੇਟਿਵ ਬੈਂਕ, ਰਮਨ ਗੁੜੱਦੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਬਲਾਕ ਪ੍ਰਧਾਨ ਕੁਲਵੰਤ ਸਿੰਘ ਸ਼ੇਰਖਾਂ ਵਾਲਾ, ਗੁਰਦਰਸ਼ਨ ਸਿੰਘ ਪਟਵਾਰੀ, ਕੁਲਦੀਪ ਸਿੰਘ ਹਾਕਮ ਵਾਲਾ, ਨੈਬ ਸਿੰਘ ਪ੍ਰਧਾਨ ਟਰੱਕ ਯੂਨੀਅਨ ਬੋਹਾ, ਜਗਸੀਰ ਸਿੰਘ ਜੱਗਾ ਐਮ.ਸੀ.ਬੋਹਾ, ਪਰਮਜੀਤ ਸਿੰਘ ਗਾਮੀ ਵਾਲਾ, ਹਰਦੇਵ ਸਿੰਘ, ਚਾਨਣ ਸਿੰਘ, ਜਗਦੇਵ ਸਿੰਘ ਗੰਢੂ ਖੁਰਦ, ਝੰਡਾ ਸਿੰਘ ਗੰਢੂ ਕਲਾਂ ਹਾਜ਼ਰ ਸਨ।

NO COMMENTS