*ਪਿੰਡ ਘਰਾਂਗਣਾਂ ਵਿਖੇ ਵੋਟਰ ਜਾਗਰੂਕਤਾ ਰੈਲੀ ਦੌਰਾਨ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ*

0
19

ਮਾਨਸਾ, 29 ਫਰਵਰੀ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਪਿੰਡ ਘਰਾਗਣਾ ਵਿਖੇ ਸਰਕਾਰੀ ਹਾਈ ਸਕੂਲ ਘਰਾਗਣਾ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਸਵੀਪ ਨੋਡਲ ਅਫ਼ਸਰ ਜਗਜੀਵਨ ਆਲੀਕੇ ਨੇ ਦੱਸਿਆ ਕਿ ਵੋਟਰਾਂ ਨੂੰ ਵੋਟ ਦੇ ਅਧਿਕਾਰ ਅਤੇ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਵੋਟਰ ਜਾਗਰੂਕਤਾ ਮੁਹਿੰਮ ਉਲੀਕੀ ਗਈ ਹੈ।
ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ ਮੁਹਿੰਮ ਦਾ ਮਕਸਦ ਲੋਕਾਂ ਨੂੰ ਵੱਧ ਤੋਂ ਵੱਧ ਆਪਣੀ ਵੋਟ ਦੀ ਵਰਤੋਂ ਕਰਨ ਅਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕਾਂ ਨੂੰ ਆਪਣੀ ਵੋਟ ਬਣਵਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾ ਦੱਸਿਆ ਕਿ ਜਾਗਰੂਕਤਾ ਰੈਲੀ ਦੌਰਾਨ ਵੋਟਰਾਂ ਵਿੱਚ ਉਤਸ਼ਾਹ ਪੈਦਾ ਕਰਨ ਲਈ ਵਿਦਿਆਰਥੀਆਂ ਵੱਲੋਂ ਪ੍ਰੇਰਨਾਮਈ ਸਲੋਗਨਾਂ ਨਾਲ ਮੁਹਿੰਮ ਨੂੰ ਹੁਲ੍ਹਾਰਾ ਦਿੱਤਾ ਗਿਆ। ਸਮੂਹ ਵੋਟਰਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਕੀ ਲਾਜ਼ਮੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸ਼ਮਸ਼ੇਰ ਸਿੰਘ ਡੀ.ਪੀ.ਈ. ਅਤੇ ਮੈਡਮ ਸੀਮਾ ਗਰਗ ਹਾਜ਼ਰ ਸਨ

NO COMMENTS