ਪਿੰਡ ਚੱਕ ਭਾਈ ਕੇ ਦੀ ਜੰਗਲਾਤ ਨਰਸਰੀ ਵਿੱਚ ਬਣਾਇਆ ਜਾਵੇਗਾ ‘ਨੇਚਰ ਵਾਕ’

0
12

ਮਾਨਸਾ, 24 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) : : ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਬੁਢਲਾਡਾ ਵਾਸੀਆਂ ਅਤੇ ਪਿੰਡ ਚੱਕ ਭਾਈਕੇ ਦੇ ਆਸ-ਪਾਸ ਦੇ ਪਿੰਡਾਂ ਨੂੰ ਵਾਤਾਵਰਣ ਨਾਲ ਜੋੜਨ ਲਈ ਅਤੇ ਬੱਚਿਆਂ ਲਈ ਪਿਕਨਿਕ ਦਾ ਇੱਕ ਸਥਾਨ ਤਿਆਰ ਕਰਨ ਲਈ ਇੱਕ ਉਪਰਾਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡ ਚੱਕ ਭਾਈਕੇ ਵਿਖੇ ਜੰਗਲਾਤ ਵਿਭਾਗ ਦੀ ਨਰਸਰੀ, ਜੋ ਕਿ ਕਰੀਬ 42 ਏਕੜ ਵਿੱਚ ਫੈਲੀ ਹੋਈ ਹੈ, ਵਿੱਚ ਇੱਕ ਨੇਚਰ ਵਾਕ ਬਣਾਉਣ ਦੀ ਤਜਵੀਜ ਉਲੀਕੀ ਗਈ ਹੈ, ਜਿਸ ਵਿੱਚ ਆਮ ਲੋਕਾਂ ਦੇ ਸੈਰ ਕਰਨ ਲਈ ਜੰਗਲ ਦੇ ਅੰਦਰ ਰਸਤੇ ਬਣਾਏ ਜਾਣਗੇ ਅਤੇ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਲਗਾਏ ਜਾਣਗੇ। ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੰਗਲ ਅੰਦਰ ਛੋਟੇ-ਛੋਟੇ ਛੱਪੜਾਂ ਦੀ ਉਸਾਰੀ ਕੀਤੀ ਜਾਵੇਗੀ, ਜਿਸ ਵਿੱਚ ਮÄਹ ਦਾ ਪਾਣੀ ਇੱਕਠਾ ਕੀਤਾ

ਜਾਵੇਗਾ ਅਤੇ ਉਸ ਦੇ ਆਸ-ਪਾਸ ਬੈਠਣ ਲਈ ਜਗ੍ਹਾ ਬਣਾਈ ਜਾਵੇਗੀ ਅਤੇ ਆਮ ਲੋਕਾਂ ਦੇ ਮਨੋਰੰਜਨ ਲਈ ਇਹ ਸਥਾਨ ਤਿਆਰ ਕੀਤੇ ਜਾਣਗੇ।  ਇਸ ਮੌਕੇ ਉਨ੍ਹਾਂ ਜ਼ਿਲ੍ਹਾ ਜੰਗਲਾਤ ਅਫਸਰ ਅਮਿ੍ਰਤਪਾਲ ਸਿੰਘ ਬਰਾੜ ਅਤੇ ਉਹਨਾਂ ਦੀ ਟੀਮ ਨੂੰ ਹਦਾਇਤ ਕੀਤੀ ਕਿ ਇੱਕ ਇਸ ਸਬੰਧੀ ਇੱਕ ਲੇਆਊਟ ਤਿਆਰ ਕਰਵਾਇਆ ਜਾਵੇ ਜਿਸ ਵਿੱਚ ਸਾਰੀ ਸਹੂਲਤਾਂ ਦਾ ਧਿਆਨ ਰੱਖਿਆ ਜਾਵੇ ਅਤੇ ਇਸ ਗੱਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿ ਪ੍ਰੋਜੈਕਟ ਲਾਗੂ ਕਰਨ ਵਿੱਚ ਵਾਤਾਵਰਣ ਨੂੰ ਕਿਸੇ ਤਰਾਂ ਦਾ ਨੁਕਸਾਨ ਨਾ ਹੋਵੇ ਅਤੇ ਵੱਧ ਤੋਂ ਵੱਧ ਵਾਤਾਵਰਣ ਅਨੂਕੁਲ ਸਮੱਗਰੀ ਦੀ ਵਰਤੋਂ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜੰਗਲ ਵਿੱਚ ਹੋਰ ਪੌਦੇ ਲਗਾ ਕੇ

ਵਾਤਾਵਰਣ ਵਿੱਚ ਵਿਭਿੰਨਤਾ ਲਿਆਉਣ ਲਈ ਵੀ ਜ਼ਿਲ੍ਹਾ ਜੰਗਲਾਤ ਅਫਸਰ ਨੂੰ ਕਿਹਾ ਗਿਆ। ਉਨ੍ਹਾਂ ਹਦਾਇਤ ਕੀਤੀ ਕਿ 10 ਦਿਨਾਂ ਦੇ ਅੰਦਰ-ਅੰਦਰ ਮੁਕੰਮਲ ਪ੍ਰੋਜੈਕਟ ਤਿਆਰ ਕਰਵਾਇਆ ਜਾਵੇ ਅਤੇ ਪ੍ਰਵਾਨਗੀ ਲਈ ਸਬੰਧਤ ਦਫਤਰ ਵਿਖੇ ਭੇਜਿਆ ਜਾਵੇ ਤਾਂ ਜੋ ਅਪ੍ਰੈਲ ਮਹੀਨੇ ਤੱਕ ਇਹ ਨੇਚਰ ਵਾਕ ਆਮ ਲੋਕਾਂ ਲਈ ਖੋਲਿ੍ਹਆ ਜਾ ਸਕੇ।

NO COMMENTS