*ਪਿੰਡ ਜੋਗਾ ਵਿਖੇ ‘ਜਨ ਸੁਣਵਾਈ ਕੈਂਪ’ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ*

0
94

ਮਾਨਸਾ, 27 ਫਰਵਰੀ  (ਸਾਰਾ ਯਹਾਂ/  ਮੁੱਖ ਸੰਪਾਦਕ):
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਮਾਨਸਾ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਅਤੇ ਵਿਕਾਸ ਕਾਰਜਾਂ ਦੇ ਨਿਰੀਖਣ ਲਈ ਹਰ ਸਬ ਡਵੀਜ਼ਨ ਪੱਧਰ ’ਤੇ ਕਲਸਟਰ ਬਣਾ ਕੇ ਵਿਸ਼ੇਸ਼ ਜਨ-ਸੁਣਵਾਈ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਹੋਰ ਸੁਖਾਲਾ ਕੀਤਾ ਜਾ ਸਕੇ। ਇਸੇ ਲੜੀ ਤਹਿਤ ਨਾਇਬ ਤਹਿਸੀਲਦਾਰ ਸ੍ਰੀ ਕਰਮਜੀਤ ਸਿੰਘ ਨੇ ਪਿੰਡ ਜੋਗਾ ਵਿਖੇ ‘ਜਨ ਸੁਣਵਾਈ ਕੈਂਪ’ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
  ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਪਿੰਡ ਜੋਗਾ ਵਿਖੇ ਆਯੋਜਿਤ ‘ਜਨ ਸੁਣਵਾਈ ਕੈਂਪ’ ਦੌਰਾਨ ਪਿੰਡ ਜੋਗਾ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਸੰਭਵ ਸੀ ਉਨ੍ਹਾਂ ਦਾ ਹੱਲ ਕਰਵਾ ਦਿੱਤਾ ਗਿਆ। ਇਸ ਤੋਂ ਇਲਾਵਾ ਹੋਰ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਨੂੰ ਮਾਰਕ ਕਰਦਿਆਂ ਉਨ੍ਹਾਂ ਦਾ ਸਮਾਂਬੱਧ ਹੱਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਕਾਰਜਸਾਧਕ ਅਫ਼ਸਰ ਜੋਗਾ ਅਸ਼ੀਸ਼ ਕੁਮਾਰ, ਪਿੰਡ ਦੇ ਮੋਹਤਬਰ ਵਿਅਕਤੀਆਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।    

NO COMMENTS