*ਪਿੰਡ ਦਾਨੇਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ*

0
9

ਮਾਨਸਾ, 25 ਅਕਤੂਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਦਾਨੇਵਾਲਾ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਡਾ. ਗੁਰਦੀਪ ਸਿੰਘ ਨੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨਾਲ ਸਰਫੇਸ ਸੀਡਰ ਵਿਧੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਇਸ ਵਿਧੀ ਨਾਲ ਸਿਰਫ 700-800 ਰੁਪਏ ਦੇ ਖਰਚ ਨਾਲ ਕਣਕ ਦੀ ਬੀਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਧੀ ਰਾਹੀਂ ਬੀਜਾਈ ਦੌਰਾਨ ਪਰਾਲੀ ਦੀ ਪਰਤ ਖੇਤ ਵਿਚ ਰਹਿਣ ਕਾਰਣ ਨਦੀਨ ਘੱਟ ਉੱਗਦੇ ਹਨ ਅਤੇ ਕਣਕ ਦੀ ਫ਼ਸਲ ਉੱਪਰ ਖਰਾਬ ਮੌਸਮ ਦਾ ਪ੍ਰਭਾਵ ਵੀ ਨਹੀਂ ਪੈਂਦਾ ਹੈ।
ਇਸ ਕੈਂਪ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਅਪਣਾਉਣ ਲਈ ਵੀ ਪ੍ਰੇਰਿਆ। ਇੰਜੀਨੀਅਰ ਅਲੋਕ ਗੁਪਤਾ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੀ.ਏ.ਯੂ ਸਮਾਰਟ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ ਅਤੇ ਹੋਰ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਦੇ ਫਾਇਦਿਆਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਸਰਫੇਸ ਸੀਡਰ, ਹੈਪੀ ਸੀਡਰ ਨਾਲ ਬੀਜੀ ਕਣਕ ਦੀ ਬੀਜਾਈ ਲਈ ਬੀਜ ਦੀ ਮਾਤਰਾ 45 ਕਿਲੋ ਅਤੇ ਡੀਏਪੀ 65 ਕਿਲੋ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕਰਨੀ ਚਾਹੀਦੀ ਹੈ। ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਬਹੁਤ ਹੀ ਘੱਟ ਕਿਰਾਏ ਉੱਪਰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮਹੁੱਈਆ ਕਰਵਾਈ ਜਾਂਦੀ ਹੈ ।
ਡਾ. ਤੇਜਪਾਲ ਸਿੰਘ ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਕੈਂਪ ਦੌਰਾਨ ਖੁਰਾਕ ਸੁਰੱਖਿਆ ਸਬੰਧੀ ਸਬਜ਼ੀਆਂ ਦੀ ਮਹਤੱਤਾ ਬਾਰੇ ਦੱਸਦਿਆਂ ਕਿਸਾਨਾਂ ਨੂੰ ਸਬਜ਼ੀਆਂ ਦੀ ਘਰੇਲੂ ਬਗੀਚੀ ਲਗਾਉਣ ਲਈ ਪ੍ਰੇਰਿਤ ਕੀਤਾ। ਡਾ. ਰਣਵੀਰ ਸਿੰਘ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨ ਵੀਰਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਦਰਸਾਏ ਪੈਮਾਨਿਆਂ ਮੁਤਾਬਿਕ ਕੀਟ ਨਾਸ਼ਕ ਵਰਤਣ ਲਈ ਪ੍ਰੇਰਿਆ। ਉਨ੍ਹਾਂ ਕਣਕ ਦੇ ਬੀਜ ਦੀ ਜੀਵਾਣੂ ਟੀਕੇ ਨਾਲ ਸੋਧ ਬਾਰੇ ਜਾਣਕਾਰੀ ਦਿੱਤੀ ਅਤੇ ਜੀਵਾਣੂ ਟੀਕੇ ਦੀ ਜ਼ਮੀਨ ਦੇ ਸਿਹਤ ਅਤੇ ਫ਼ਸਲ ਦੇ ਝਾੜ ਵਧਾਉਣ ਪ੍ਰਤੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਹ ਟੀਕਾ ਕਿਸਾਨ ਵੀਰ ਕਣਕ ਦਾ ਬੀਜ ਲੈਣ ਸਮੇਂ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਪ੍ਰਾਪਤ ਕਰ ਸਕਦੇ ਹਨ।
ਇਸ ਪਿੰਡ ਪੱਧਰੀ ਕੈਂਪ ਵਿੱਚ 55 ਤੋਂ ਵੱਧ ਕਿਸਾਨ ਵੀਰਾਂ ਨੇ ਭਾਗ ਲਿਆ ਅਤੇ ਕਿਸਾਨਾਂ ਦੀ ਸਹੂਲਤ ਲਈ ਖੇਤੀ ਸਾਹਿਤ ਵੀ ਉਪਲੱਬਧ ਕਰਵਾਇਆ ਗਿਆ

NO COMMENTS