*ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਗਰ ਸਾਬਤ ਹੋਏ ਆਮ ਆਦਮੀ ਕਲੀਨਿਕ-ਵਿਧਾਇਕ ਬੁੱਧ ਰਾਮ*

0
76

ਬੁਢਲਾਡਾ/ਮਾਨਸਾ, 23 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ, ਜਿਸ ਦਾ ਸ਼ਹਿਰਾਂ ਤੋਂ ਦੂਰ ਦੁਰਾਡੇ ਪਿੰਡਾਂ ਵਿਚ ਬੈਠੇ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਪਿੰਡ ਬੀਰੇਵਾਲਾ ਡੋਗਰਾ, ਮਲਕਪੁਰ ਭੀਮੜਾ ਤੇ ਲੱਖੀਵਾਲਾ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਲੋਕਾਂ ਦੇ ਸਪੁਰਦ ਕਰਨ ਮੌਕੇ ਕੀਤਾ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪਿੰਡ ਪੱਧਰ ’ਤੇ ਲੋਕਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਆਮ ਆਦਮੀ ਕਲੀਨਿਕ ਕਾਰਗਰ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਹੁਣ ਆਮ ਆਦਮੀ ਕਲੀਨਿਕਾਂ ਦੀ ਗਿਣਤੀ 28 ਹੋ ਗਈ ਹੈ ਜਿੱਥੇ ਤਾਇਨਾਤ ਸਿਹਤ ਅਮਲੇ ਵੱਲੋਂ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 100 ਕਿਸਮ ਦੀਆਂ ਮੁਫ਼ਤ ਦਵਾਈਆਂ ਅਤੇ 41 ਪ੍ਰਕਾਰ ਦੇ ਟੈਸਟਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਆਮ ਆਦਮੀ ਕਲੀਨਿਕਾਂ ਵਿਚ ਮੈਡੀਕਲ ਅਫ਼ਸਰ ਸਮੇਤ ਹੋਰ ਲੋੜੀਂਦਾ ਸਟਾਫ ਤੈਨਾਤ ਕਰ ਦਿੱਤਾ ਗਿਆ ਹੈ, ਜੋ ਕਿ ਇਥੇ ਹੀ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 493912 ਮਰੀਜ਼ ਲਾਹਾ ਲੈ ਚੁੱਕੇ ਹਨ ਅਤੇ 55670 ਟੈਸਟ ਕੀਤੇ ਗਏ ਹਨ।          
      ਇਸ ਮੌਕੇ ਡਾ.ਦੀਪਕ ਗਰਗ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮਨੇਜਰ, ਸ੍ਰ ਗੁਰਦਰਸ਼ਨ ਸਿੰਘ ਪਟਵਾਰੀ, ਚੇਅਰਮੈਨ ਰਣਜੀਤ ਸਿੰਘ ਫਰੀਦਕੇ, ਦਰਸ਼ਨ ਸਿੰਘ ਬਲਾਕ ਪ੍ਰਧਾਨ ਬੋਹਾ, ਸੰਤੋਖ ਸਾਗਰ ਸੋਸ਼ਲ ਮੀਡੀਆ ਇੰਚਾਰਜ, ਬੋਹਾ, ਸ੍ਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਜਗਰੂਪ ਸਿੰਘ ਸਾਬਕਾ ਸਰਪੰਚ, ਕੋਈ ਵੀ ਨਹੀਂ ਆਇਆ ਜਿੰਦਾ ਸਿੰਘ ਆਗੂ ਆਮ ਆਦਮੀ ਪਾਰਟੀ ਲੱਖੀਵਾਲ , ਜਸਵੰਤ ਕੌਰ ਸਰਕਲ ਪ੍ਰਧਾਨ, ਰਣਜੀਤ ਸਿੰਘ ਕੁਲਦੀਪ ਸਿੰਘ ਮੈਂਬਰ ਦਰਸ਼ਨ ਸਿੰਘ ਨੰਬਰਦਾਰ, ਸ੍ਰ ਦਰਸਨ ਸਿੰਘ ਘਾਰੂ ਜ਼ਿਲ੍ਹਾ ਜਰਨਲ ਸਕੱਤਰ, ਸ੍ਰ ਹਰਵਿੰਦਰ ਸਿੰਘ ਸੇਖੋ ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ, ਸ੍ਰ ਰਮਨ ਗੁੜਦੀ ਜ਼ਿਲ੍ਹਾ ਯੂਥ ਪ੍ਰਧਾਨ ਮਾਨਸਾ, ਸ੍ਰ ਹਾਕਮ ਸਿੰਘ ਸੀਨੀਅਰ ਆਗੂ ਆਮ ਆਦਮੀ ਪਾਰਟੀ,ਕਮਲਦੀਪ ਸਿੰਘ ਬਾਵਾ ਸੀਨੀਅਰ ਆਗੂ ਆਮ ਆਦਮੀ ਪਾਰਟੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ, ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿਖਿਆ ਅਤੇ ਸੂਚਨਾ ਅਫ਼ਸਰ, ਡਾਕਟਰੀ ਮਨਸੂ ਜੈਨ, ਸਮੀਰ ਸਿੰਗਲਾ,ਭੁਪਿੰਦਰ ਕੁਮਾਰ ਸਿਹਤ ਸੁਪਰਵਾਈਜ਼ਰ, ਹਰਬੰਸ ਲਾਲ ਬਲਾਕ ਹੈਲਥ ਐਜੁਕੇਟਰ, ਮਨਦੀਪ ਕੌਰ, ਤਰੁਣ ਕੋਸ਼ਿਕ, ਪਰਮਜੀਤ ਕੌਰ ਐਲ.ਐਚ.ਵੀ., ਸ੍ਰੀ ਨਿਰਪਾਲ ਸਿੰਘ ਐਮ.ਪੀ.ਡਬਲਿਓ ਮੇਲ ਮਨਪ੍ਰੀਤ ਕੌਰ ਏ ਐਨ ਐਮ ਗੁਰਪ੍ਰੀਤ ਸਿੰਘ ਸੀ.ਐਚ.ਓ. ਤੋਂ ਇਲਾਵਾ ਪਿੰਡ ਦੇ ਮੋਹਤਬਰ ਵਿਅਕਤੀ, ਮੁਤਬਰ ਵਿਅਕਤੀ ਵੀਰੇ ਵਾਲਾ ਡੋਗਰ ਪੰਚ-ਸਰਪੰਚ, ਕਲੱਬਾਂ ਦੇ ਨੁਮਾਇੰਦੇ, ਆਸ਼ਾ ਵਰਕਰਜ਼ ਤੇ ਸਿਹਤ ਵਿਭਾਗ ਦੇ ਵੱਖ-ਵੱਖ ਕਰਮਚਾਰੀ ਹਾਜ਼ਰ ਸਨ।

NO COMMENTS