*ਪਿੰਡ ਬਰਨਾਲਾ ਦੇ ਵਸਨੀਕਾਂ ਨੂੰ ਕੁੜੀਆਂ ਨਾਲ ਸਬੰਧਤ ਕਾਨੂੰਨਾਂ ਤੋਂ ਕਰਵਾਇਆ ਜਾਣੂ*

0
12

ਮਾਨਸਾ, 23 ਦਸੰਬਰ : (ਸਾਰਾ ਯਹਾਂ/ਮੁੱਖ ਸੰਪਾਦਕ)
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ ਰਤਿੰਦਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਪਿੰਡ ਬਰਨਾਲਾ ਵਿਖੇ ਬੇਟੀ ਬਚਾਓ, ਬੇਟੀ ਪੜਾਓ ਸਕੀਮ ਤਹਿਤ ਬਲਾਕ ਪੱਧਰ ’ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਬੇਟੀ ਬਚਾਓ, ਬੇਟੀ ਪੜਾਓ ਸਕੀਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਵਿਸ਼ੇਸ਼ ਤੌਰ ’ਤੇ ਪਹੁੰਚੇ ਡਾ. ਨਿਰਮਲ ਸਿੰਘ ਅਤੇ ਮਹਿਲਾ ਕਾਂਸਟੇਬਲ ਸੁਖਪਿੰਦਰ ਕੌਰ ਵੱਲੋਂ ਮੌਜੂਦਾ ਨੂੰ ਕੁੜੀਆਂ ਨਾਲ ਸਬੰਧਤ ਕਾਨੂੰਨਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਕੁੜੀਆਂ ਨਾਲ ਹੋ ਰਹੀਆਂ ਕੁਰੀਤੀਆਂ ਜਿਵੇਂ ਭਰੂਣ ਹੱਤਿਆ, ਬਾਲ ਵਿਆਹ, ਦਹੇਜ ਪ੍ਰਥਾ ਆਦਿ ਤੋਂ ਬਚਾਓ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ।
ਕੈਂਪ ਦੌਰਾਨ ਵਿਭਾਗ ਵੱਲੋਂ ਬੱਚੀਆਂ ਨੂੰ ਕਾਪੀਆਂ ਅਤੇ ਪੈਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਪਰਵਾਇਜ਼ਰ ਸ਼੍ਰੀਮਤੀ ਨਿਧੀ, ਪਿੰਡ ਦੀ ਗ੍ਰਾਮ ਪੰਚਾਇਤ, ਪਿੰਡ ਦੇ ਵਸਨੀਕ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਮੌਜੂਦ ਸਨ।

LEAVE A REPLY

Please enter your comment!
Please enter your name here