ਫਗਵਾੜਾ 7 ਫਰਵਰੀ (ਸਾਰਾ ਯਹਾਂ/ਸ਼ਿਵ ਕੌੜਾ) ਪ੍ਰਵਾਸੀ ਭਾਰਤੀ ਸਰਦਾਰ ਕ੍ਰਿਪਾਲ ਸਿੰਘ ਜੱਸ ਨੇ ਆਪਣੀ ਧਰਮ ਪਤਨੀ ਬੀਬੀ ਕੁਲਵੀਰ ਕੌਰ ਦੀ ਮਿੱਠੀ ਯਾਦ ਨੂੰ ਸਮਰਪਿਤ ਪਹਿਲਾ ਫਰੀ ਮੈਡੀਕਲ ਕੈਂਪ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਬੰਗਾ ਰੋਡ ਫਗਵਾੜਾ ਦੇ ਸਹਿਯੋਗ ਨਾਲ ਗੁਰਦੁਆਰਾ ਸ਼੍ਰੀ ਸਿੰਘ ਸਭਾ ਪਿੰਡ ਬੋਹਾਨੀ ਵਿਖੇ ਲਗਾਇਆ ਗਿਆ। ਜਿਸਦਾ ਉਦਘਾਟਨ ਹੈੱਡ ਗ੍ਰੰਥੀ ਭਾਈ ਸੁਲੱਖਣ ਸਿੰਘ ਬੋਹਾਨੀ ਵਲੋਂ ਅਰਦਾਸ ਉਪਰੰਤ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਤੁੰਗ ਅਤੇ ਸਰਪੰਚ ਭੁਪਿੰਦਰ ਸਿੰਘ ਤੁੰਗ ਨੇ ਸਾਂਝੇ ਤੌਰ ਤੇ ਕੀਤਾ। ਕੈਂਪ ਦੌਰਾਨ ਲੈਬ ਟੈਕਨੀਸ਼ੀਅਨ ਜਯੋਤੀ ਅਤੇ ਪ੍ਰਦੀਪ ਕੌਰ ਦੀ ਟੀਮ ਨੇ ਕਰੀਬ ਪੰਜਾਹ ਲੋੜਵੰਦ ਮਰੀਜਾਂ ਦੇ ਪੂਰੇ ਸਰੀਰ ਦੇ ਵੱਖ-ਵੱਖ ਟੈਸਟ ਕਰਕੇ ਲੋੜਵੰਦਾਂ ਨੂੰ ਦਵਾਈਆਂ ਫਰੀ ਵੰਡੀਆਂ। ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਐਨ.ਆਰ.ਆਈ. ਕ੍ਰਿਪਾਲ ਸਿੰਘ ਜੱਸ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਦੇ ਟਰੱਸਟ ਵਲੋਂ ਦਾਨੀ ਸੱਜਣਾਂ ਅਤੇ ਸਮਾਜ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਨਿਰੰਤਰ ਮੈਡੀਕਲ ਕੈਂਪ ਲਗਾਏ ਜਾਂਦੇ ਹਨ। ਜਿਹਨਾਂ ਵਿਚ ਫਰੀ ਟੈਸਟਾਂ ਤੋਂ ਇਲਾਵਾ ਅੱਖਾਂ ਦੇ ਆਪ੍ਰੇਸ਼ਨ ਕਰਵਾਏ ਜਾਂਦੇ ਹਨ। ਚੈਰੀਟੇਬਲ ਹਸਪਤਾਲ ਵਿਚ ਵੀ ਸਸਤੇ ਅਤੇ ਵਧੀਆ ਇਲਾਜ ਦਾ ਪ੍ਰਬੰਧ ਕੀਤਾ ਗਿਆ ਹੈ। ਐਨ.ਆਰ.ਆਈ. ਕ੍ਰਿਪਾਲ ਸਿੰਘ ਜੱਸ ਨੇ ਭਰੋਸਾ ਦਿੱਤਾ ਕਿ ਫਰੀ ਮੈਡੀਕਲ ਕੈਂਪ ਦੀ ਇਸ ਲੜੀ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਅਗਲੇ ਸਾਲ ਹੋਰ ਵੀ ਵੱਡੀ ਪੱਧਰ ਤੇ ਕੈਂਪ ਲਗਾਉਣਗੇ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਵਿੰਦਰ ਸਿੰਘ ਤੁੰਗ ਅਤੇ ਸਰਪੰਚ ਭੁਪਿੰਦਰ ਸਿੰਘ ਤੁੰਗ ਨੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਲੋੜਵੰਦਾਂ ਲਈ ਬਹੁਤ ਲਾਹੇਵੰਦ ਹੁੰਦੇ ਹਨ। ਉਹਨਾਂ ਐਨ.ਆਰ.ਆਈ. ਕ੍ਰਿਪਾਲ ਸਿੰਘ ਜੱਸ ਦੇ ਪਰਿਵਾਰ ਵਲੋਂ ਧਾਰਮਿਕ ਤੇ ਸਮਾਜਿਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਪ੍ਰਬੰਧਕਾਂ ਵਲੋਂ ਪਤਵੰਤਿਆਂ ਅਤੇ ਡਾਕਟਰਾਂ ਦੀ ਟੀਮ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਦਵਿੰਦਰ ਪਾਲ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਕੌਰ, ਗੁਰਨਾਮ ਸਿੰਘ ਜੂਤਲਾ, ਇੰਦਰਜੀਤ ਸਿੰਘ ਮਠਾੜੂ, ਜਸਪਾਲ ਸਿੰਘ ਲੱਲ, ਜਸਵੀਰ ਸਿੰਘ, ਗੋਪੀ ਬੋਹਾਨੀ, ਸਰਬਜੀਤ ਕੌਰ, ਪਰਮਜੀਤ ਕੌਰ, ਗਿਆਨ ਕੌਰ, ਚਰਨਜੀਤ ਸਿੰਘ, ਜਗਜੀਤ ਸਿੰਘ, ਸਤਪਾਲ ਗੋਗਨਾ, ਧੀਰਜ ਕੁਮਾਰ, ਹਰਜੀਤ ਸਿੰਘ, ਅਮਰੀਕ ਸਿੰਘ, ਸਤਵਿੰਦਰ ਕੌਰ, ਪਰਮਿੰਦਰ ਕੌਰ, ਸੁਖਵਿੰਦਰ ਕੌਰ, ਸ਼ੀਲਾ ਰਾਣੀ, ਮਮਤਾ ਰਾਣੀ, ਕ੍ਰਿਸ਼ਨਾ ਰਾਣੀ, ਤਰਲੋਚਨ ਸਿੰਘ ਆਦਿ ਹਾਜਰ ਸਨ।