*ਪਿੰਡ ਚਕੇਰੀਆਂ ਪਿੰਡ ਭੁਪਾਲ ਕਲਾਂ ਨੂੰ ਕੰਨਟੇਨਮੈਂਟ ਜੋਨ ਐਲਾਨਿਆ*

0
594

ਮਾਨਸਾ, 24 ਮਈ (ਸਾਰਾ ਯਹਾਂ/ਜੋਨੀ ਜਿੰਦਲ): : ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਚਕੇਰੀਆਂ ਪਿੰਡ ਭੁਪਾਲ ਕਲਾਂ ਮੈਡੀਕਲ ਬਲਾਕ ਖ਼ਿਆਲਾ ਕਲਾਂ ਨੂੰ ਕੰਨਟੇਨਮੈਂਟ ਜੋਨ ਐਲਾਨਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਲਾਗੂ ਕਰਵਾਉਣ ਲਈ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਡੀ.ਐਸ.ਪੀ. (ਐਸ.ਡੀ.) ਮਾਨਸਾ ਗੁਰਮੀਤ ਸਿੰਘ ਬਰਾੜ, ਐਸ.ਐਮ.ਓ. ਖ਼ਿਆਲਾ ਕਲਾਂ ਡਾ. ਹਰਦੀਪ ਸ਼ਰਮਾ, ਐਸ.ਐਚ.ਓ. ਜੋਗਾ ਐਸ.ਆਈ. ਅਮਰੀਕ ਸਿੰਘ ਅਤੇ ਨਾਇਬ ਤਹਿਸੀਲਦਾਰ ਮਾਨਸਾ  ਬਲਵਿੰਦਰ ਸਿੰਘ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ 4 ਮੈਂਬਰੀ ਕਮੇਟੀ ਕੰਟੇਨਮੈਂਟ ਜੋਨ ਵਿੱਚ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰੇਗੀ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵੱਲੋਂ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ, ਇਸ ਜ਼ੋਨ ਵਿੱਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਦਾ ਖ਼ਿਆਲ ਰੱਖਿਆ ਜਾਵੇਗਾ।

NO COMMENTS