
ਫਗਵਾੜਾ 24 ਫਰਵਰੀ (ਸਾਰਾ ਯਹਾਂ/ਸ਼ਿਵ ਕੌੜਾ) ਵਿਧਾਨਸਭਾ ਹਲਕਾ ਫਗਵਾੜਾ ਦੇ ਪਿੰਡ ਭੁੱਲਾਰਾਈ ਦੀ ਸਮੁੱਚੀ ਪੰਚਾਇਤ ਨੇ ਅੱਜ ਸਰਪੰਚ ਰਜਤ ਭਨੋਟ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਜਿਹਨਾਂ ਦਾ ਸਵਾਗਤ ਆਪ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਅਤੇ ਸੂਬਾ ਸਪੋਕਸ ਪਰਸਨ ਹਰਨੂਰ ਸਿੰਘ ਹਰਜੀ ਮਾਨ ਵਲੋਂ ਕੀਤਾ ਗਿਆ। ਸਰਪੰਚ ਰਜਤ ਭਨੋਟ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਪਿੰਡਾਂ ਦਾ ਜਿਸ ਤਰ੍ਹਾਂ ਸਰਬ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਉਸ ਨੂੰ ਮੁੱਖ ਰੱਖਦੇ ਹੋਏ ਪੰਚਾਇਤ ਨੇ ਆਪਸੀ ਸਹਿਮਤੀ ਦੇ ਨਾਲ ਆਪ ਪਾਰਟੀ ਵਿਚ ਸ਼ਾਮਲ ਹੋ ਕੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਅਤੇ ਭਗਵੰਤ ਮਾਨ ਸਰਕਾਰ ਦੇ ਹੱਥ ਮਜਬੂਤ ਕਰਨ ਦਾ ਫੈਸਲਾ ਲਿਆ ਹੈ। ਜੋਗਿੰਦਰ ਸਿੰਘ ਮਾਨ ਨੇ ਸਰਪੰਚ ਰਜਤ ਭਨੋਟ ਦੇ ਨਾਲ ਆਪ ਪਾਰਟੀ ਵਿਚ ਸ਼ਾਮਲ ਹੋਏ ਪੰਚਾਇਤ ਮੈਂਬਰਾਂ ਗੁਰਬਖਸ਼ ਕੌਰ, ਦੇਵਰਾਜ, ਗੁਰਜੀਤ ਕੁਮਾਰ ਜੀਤਾ, ਉਮਨਦੀਪ ਸਿੰਘ, ਇੰਦਰਪ੍ਰੀਤ ਸਿੰਘ, ਰਾਜਵਿੰਦਰ ਕੌਰ, ਪਰਮਜੀਤ ਸਿੰਘ ਤੋਂ ਇਲਾਵਾ ਸਾਬਕਾ ਸਰਪੰਚ ਧਰਜਿੰਦਰ ਸਿੰਘ, ਸੀਮਾ ਸ਼ਰਮਾ, ਵੰਦਨਾ ਸ਼ਰਮਾ, ਸਾਬਕਾ ਸਰਪੰਚ ਕੁਲਵੰਤ ਸਿੰਘ, ਜਸਵਿੰਦਰ ਸਿੰਘ ਬਿੰਦਾ, ਹਰਜਿੰਦਰ ਸਿੰਘ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ, ਲਹਿੰਬਰ ਸਿੰਘ, ਗੁਰਮੀਤ ਸਿੰਘ, ਰੋਕੀ ਭਨੋਟ ਯੂ.ਐਸ.ਏ., ਕਾਕਾ ਲੰਬੜ, ਮੰਗਾ ਭੁੱਲਾਰਾਈ ਅਤੇ ਹੋਰਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਪ ਪਾਰਟੀ ਵਿਚ ਉਹਨਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ। ਇਸ ਦੌਰਾਨ ਉਹਨਾਂ ਪਿੰਡ ਭੁੱਲਾਰਾਈ ਦੇ ਲੋੜੀਂਦੇ ਵਿਕਾਸ ਕਾਰਜ ਵੀ ਜਲਦੀ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ। ਮਾਨ ਨੇ ਕਿਹਾ ਕਿ ਭੁੱਲਾਰਾਈ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਅਧਾਰ ਤੇ ਪੂਰਾ ਕਰਵਾਇਆ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ, ਵਰੁਣ ਬੰਗੜ ਸਰਪੰਚ ਚੱਕ ਹਕੀਮ, ਕੇਸ਼ੀ ਗੰਡਵਾ, ਰਾਜਨ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਅਤੇ ਆਪ ਪਾਰਟੀ ਦੇ ਵਰਕਰ ਹਾਜਰ ਸਨ।
