*ਗਿੱਦੜਬਾਹਾ ਦਾ ਪਿੰਡ ਭੂੰਦੜ ‘ਚ ਕੋਰੋਨਾ ਦਾ ਕਹਿਰ, ਪੁਲਿਸ ਨੇ ਕੀਤਾ ਪਿੰਡ ਸੀਲ*

0
209

ਗਿੱਦੜਬਾਹਾ 18,ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਹਲਕਾ ਗਿੱਦੜਬਾਹਾ ਦੇ ਪਿੰਡ ਭੂੰਦੜ ਵਿੱਚ ਕੋਰੋਨਾ ਨੇ ਕਹਿਰ ਢਾਹਿਆ ਹੈ। ਇੱਥੇ ਲਗਪਗ 700 ਵਿਅਕਤੀਆਂ ਕਰੋਨਾ ਸੈਂਪਲ ਲਏ ਗਏ ਜਿਨ੍ਹਾਂ ਵਿੱਚੋਂ 178 ਵਿਅਕਤੀ ਕਰੋਨਾ ਪੌਜ਼ੇਟਿਵ ਆਏ ਹਨ। ਇਸ ਮਗਰੋਂ ਪ੍ਰਸ਼ਾਸਨ ਵੱਲੋਂ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ।

ਇਸ ਦੀ ਪੁਸ਼ਟੀ ਕਰਦਿਆਂ ਐਸਐਮਓ ਦੋਦਾ ਡਾ. ਰਮੇਸ਼ ਕੁਮਾਰੀ ਨੇ ਕਿਹਾ ਕਿ ਕੁਝ ਵਿਅਕਤੀਆਂ ਦੀ ਰਿਪੋਰਟ ਬਾਕੀ ਹੈ। ਇਸ ਕਾਰਨ ਗਿਣਤੀ ਹੋਰ ਵੀ ਵੱਧ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਮੁਲਾਜ਼ਮ ਪੂਰੀ ਤਰ੍ਹਾਂ ਚੌਕਸ ਹਨ ਤੇ ਮਰੀਜ਼ਾਂ ਨੂੰ ਹਰ ਸਹੂਲਤ ਦਿੱਤੀ ਜਾ ਰਹੀ ਹੈ।

ਪੰਜਾਬ ਵਿੱਚ ਕਰੋਨਾਵਾਇਰਸ ਕਰਕੇ ਸੋਮਵਾਰ ਨੂੰ 194 ਲੋਕਾਂ ਦੀ ਮੌਤ ਹੋ ਗਈ ਹੈ। ਇਸੇ ਦੌਰਾਨ ਕਰੋਨਾ ਕਰਕੇ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 12086 ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਪੰਜਾਬ ਵਿੱਚ ਸੋਮਵਾਰ 6947 ਪੌਜ਼ੇਟਿਵ ਕੇਸ ਪਾਏ ਗਏ ਹਨ ਜਦਕਿ 8552 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ 73,616 ਐਕਟਿਵ ਕੇਸ ਹਨ। ਜਿਨ੍ਹਾਂ ਵਿੱਚੋਂ 9936 ਦਾ ਆਕਸੀਜਨ ਰਾਹੀ ਤੇ 419 ਦਾ ਵੈਂਟੀਲੇਟਰ ਰਾਹੀ ਇਲਾਜ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here