*ਪਿੰਡ ਭੈਣੀਬਾਘਾ, ਬਾਬਾ ਜੋਗੀਪੀਰ ਤੇ ਰੱਲਾ ਵਿਖੇ ਲੋਕਾਂ ਨੂੰ ਦਿੱਤੀ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ*

0
51

ਮਾਨਸਾ, 17 ਸਤੰਬਰ(ਸਾਰਾ ਯਹਾਂ/ਹਿਤੇਸ਼ ਸ਼ਰਮਾ) : ਮੁਫਤ ਕਾਨੂੰਨੀ ਸੇਵਾਵਾਂ ਦੇ ਐਡੀਸ਼ਨਲ ਮੈਂਬਰ ਸਕੱਤਰ ਸ਼੍ਰੀ ਮਨਦੀਪ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੱਤਰ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਅੱਜ ਪਿੰਡ ਭੈਣੀ ਬਾਘਾ, ਬਾਬਾ ਜੋਗੀਪੀਰ (ਭੋਪਾਲ) ਅਤੇ ਰੱਲਾ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੈਮੀਨਾਰ ਲਗਾਕੇ ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸੇਵਾਵਾਂ ਦਾ ਪ੍ਰਚਾਰ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ ਗਈ। ਇਸ ਮੌਕੇ ਭੈਣੀ ਬਾਘਾ, ਰੱਲਾ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਅਤੇ ਰੱਲਾ ਸਕੂਲ ਦੇ ਪਿ੍ਰੰਸੀਪਲ ਵੱਲੋਂ ਪੂਰਨ ਵਿਸ਼ਵਾਸ਼ ਦਿਵਾਇਆ ਗਿਆ ਕਿ ਉਹ ਆਉਣ ਵਾਲੇ ਸਮੇਂ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਲੋਕਾਂ ਨੂੰ ਪੂਰੀ ਜਾਣਕਾਰੀ ਦੇਣਗੇ ਤਾਂ ਜੋ ਲੋਕ ਇਸਦਾ ਪੂਰੀ ਤਰ੍ਹਾਂ ਫਾਇਦਾ ਲੈ ਸਕਣ।  ਐਡਵੋਕੇਟ ਸ਼੍ਰੀ ਮਤੀ ਬਲਬੀਰ ਕੌਰ ਜੀ ਵੱਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚੱਲ ਰਹੀਆਂ ਸੇਵਾਵਾਂ ਦਾ ਲਾਭ ਲੈਣ ਤੇ ਆਪਣੇ ਕੇਸਾਂ ਦਾ ਨਿਪਟਾਰਾ ਵੱਧ ਤੋਂ ਵੱਧ ਲੋਕ ਅਦਾਲਤ ਵਿੱਚ ਕਰਵਾਉਣ ਨੂੰ ਤਰਜੀਹ ਦੇਣ। ਇਸ ਤੋਂ ਇਲਾਵਾ ਅੱਜ ਮਾਨਸਾ ਜ਼ਿਲੇ ਦੇ ਅਲੱਗ-ਅਲੱਗ ਪਿੰਡਾਂ ਵਿੱਚ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ।  

NO COMMENTS