*ਪਿੰਡ ਭੈਣੀ ਬਾਘਾ ਵਿਖੇ ਜਨ ਸੁਣਵਾਈ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ*

0
18

ਮਾਨਸਾ, 20 ਅਪ੍ਰੈਲ   (ਸਾਰਾ ਯਹਾਂ/  ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੇ ਆਦੇਸ਼ਾਂ ‘ਤੇ ਨਿਰਧਾਰਤ ਡਿਊਟੀਆਂ ਅਨੁਸਾਰ ਵੱਖ ਵੱਖ ਅਧਿਕਾਰੀਆਂ ਵੱਲੋਂ ਪਿੰਡ ਪੱਧਰ ‘ਤੇ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ।

          ਇਸੇ ਲੜੀ ਤਹਿਤ ਪਿੰਡ ਭੈਣੀ ਬਾਘਾ ਵਿਖੇ ਨਾਇਬ ਤਹਿਸੀਲਦਾਰ ਸ੍ਰ. ਬਲਬੀਰ ਸਿੰਘ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਉਨ੍ਹਾਂ ਕਿਹਾ ਕਿ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਮੌਕੇ ‘ਤੇ ਹੀ ਨਿਪਟਾ ਦਿੱਤਾ ਜਾਵੇ, ਫੇਰ ਵੀ ਜਿੰਨ੍ਹਾਂ ਕੰਮਾਂ ਵਿਚ ਕੋਈ ਪ੍ਰਕਿਰਿਆ ਲੋੜੀਂਦੀ ਹੁੰਦੀ ਹੈ ਉਸ ਦੀ ਦਰਖ਼ਾਸਤ ਮੌਕੇ ‘ਤੇ ਹੀ ਸਬੰਧਤ ਅਧਿਕਾਰੀ ਨੂੰ ਸੌਂਪ ਦਿੱਤੀ ਜਾਂਦੀ ਹੈ, ਜਿਸ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਂਦਾ ਹੈ।

          ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਨਾਲ ਲੋਕ ਮਸਲਿਆਂ ਦਾ ਹੱਲ ਲੋਕਾਂ ਦੀਆਂ ਬਰੂਹਾਂ ‘ਤੇ ਜਾ ਕੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਪੀਲ ਕੀਤੀ ਕਿ ਲੋਕ ਇਨ੍ਹਾਂ ਜਨ ਸੁਣਵਾਈ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੰਮ ਕਰਵਾਉਣ।

NO COMMENTS