ਫਗਵਾੜਾ 6 ਫਰਵਰੀ (ਸਾਰਾ ਯਹਾਂ/ਸ਼ਿਵ ਕੌੜਾ) ਯੰਗ ਫਾਰਮਰ ਸਪੋਰਟਸ ਕਲੱਬ ਅਤੇ ਵੈਲਫੇਅਰ ਸੁਸਾਇਟੀ (ਰਜਿ.) ਮਹੇੜੂ ਵਲੋਂ ਗ੍ਰਾਮ ਪੰਚਾਇਤ ਮਹੇੜੂ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਦੋ ਰੋਜਾ ਫੁਟਬਾਲ ਅਤੇ ਕਬੱਡੀ ਕੱਪ ਦਾ ਅੱਜ ਸ਼ੁੱਭ ਆਰੰਭ ਕੀਤਾ ਗਿਆ। ਫੁੱਟਬਾਲ ਕੱਪ ਦੇ ਪਹਿਲੇ ਦਿਨ ਦਾ ਉਦਘਾਟਨ ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ ਦੇ ਸਕੱਤਰ ਅਸ਼ੋਕ ਭਾਟੀਆ ਅਤੇ ਸਾਥੀਆਂ ਵਲੋਂ ਕਰਵਾਇਆ ਗਿਆ। ਇਸ ਦੌਰਾਨ ਉਹਨਾਂ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ। ਅਸ਼ੋਕ ਭਾਟੀਆ ਨੇ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦਾ ਇਹ ਵਧੀਆ ਉਪਰਾਲਾ ਹੈ। ਜਿਸ ਨਾਲ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸ਼ਰੀਰਿਕ ਤੰਦਰੁਸਤੀ ਪ੍ਰਤੀ ਜਾਗਰੁਕ ਹੋਣ ਦੀ ਸੇਧ ਮਿਲੇਗੀ। ਇਸ ਤੋਂ ਪਹਿਲਾਂ ਕਲੱਬ ਪ੍ਰਧਾਨ ਸਤਵੀਰ ਸਿੰਘ ਢੇਸੀ, ਵਾਈਸ ਪ੍ਰਧਾਨ ਸੁਖਵਿੰਦਰ ਸਿੰਘ, ਮਲਕੀਤ ਸਿੰਘ ਸਕੱਤਰ, ਗੁਰਜੀਤ ਸਿੰਘ ਕੈਸ਼ੀਅਰ ਤੋਂ ਇਲਾਵਾ ਕਲੱਬ ਮੈਂਬਰਾਂ ਸਤਨਾਮ ਸਿੰਘ, ਪਰਮਜੀਤ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਕੁਮਾਰ, ਬਲਵਿੰਦਰ ਸਿੰਘ ਅਤੇ ਬਲਵੀਰ ਚੰਦ ਨੇ ਅਸ਼ੋਕ ਭਾਟੀਆ ਅਤੇ ਸਮੂਹ ਪਤਵੰਤਿਆਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਕੈਸ਼ੀਅਰ ਹਰੀਓਮ ਗੁਪਤਾ, ਡਾ. ਜਤਿੰਦਰ ਪਰਹਾਰ, ਸਤੀਸ਼ ਸਹੋਤਾ, ਸੁਰਿੰਦਰ ਸੰਧੂ, ਰਾਣੀ ਸੰਧੂ ਸਰਪੰਚ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜਰ ਸਨ