*ਪਿੰਡ ਮੰਢਾਲੀ ਵਿਖੇ ਡੇਂਗੂ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ*

0
32

ਬੁਢਲਾਡਾ, 8 ਜੁਲਾਈ(ਸਾਰਾ ਯਹਾਂ/ਅਮਨ ਮਹਿਤਾ)ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਐਂਟੀ ਡੇਂਗੂ ਕੰਪੇਨ ਤਹਿਤ ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਮਾਨਸਾ ਡਾ ਹਰਦੇਵ ਸਿੰਘ ਅਤੇ ਐਸ ਐਮ ਓ ਬਲਾਕ ਬੁਢਲਾਡਾ ਡਾ ਗੁਰਚੇਤਨ ਪ੍ਰਕਾਸ਼ ਦੀ ਰਹਿਨੁਮਾਈ ਹੇਠ ਬੁਢਲਾਡਾ, ਬਰੇਟਾ ਅਤੇ ਬੋਹਾ ਸਮੇਤ ਵੱਖ ਵੱਖ ਸਬ ਸੈਂਟਰਾਂ ਅਧੀਨ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸਿਹਤ ਇਸਪੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ   ਸਿਹਤ ਟੀਮਾਂ ਵੱਲੋਂ ਅੱਜ ਪਿੰਡ ਮੰਡਾਲੀ ਵਿਖੇ ਸਿਹਤ ਟੀਮ ਵੱਲੋਂ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਚੈਕ ਕੀਤਾ ਗਿਆ ਅਤੇ ਮਿਲੇ ਲਾਰਵੇ ਨੂੰ ਨਸ਼ਟ ਕਰਵਾਇਆ ਗਿਆ। ਸਿਹਤ ਕਰਮਚਾਰੀ ਨਿਰਭੈ ਸਿੰਘ ਨੇ ਡੇਂਗੂ ਤੋ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਆਲੇ ਦੁਆਲੇ ਵਿੱਚ ਸਾਫ਼ ਸਫ਼ਾਈ ਰੱਖਣ ਅਤੇ ਖ਼ਾਸ ਤੌਰ ਤੇ ਕੂਲਰਾਂ, ਗਮਲਿਆਂ ਅਤੇ ਕੰਟੇਨਰਾਂ ਦੇ ਪਾਣੀ ਨੂੰ ਹਫ਼ਤੇ ਚ ਇੱਕ ਵਾਰ ਸੁੱਕਾ ਦਿੱਤਾ ਜਾਵੇ ਅਤੇ ਕਿਸੇ ਵੀ ਥਾਂ ਤੇ ਸਾਫ਼ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਮੱਛਰ ਦੇ ਪੈਦਾ ਹੋਣ ਦੇ ਸਰੋਤਾਂ ਨੂੰ ਖ਼ਤਮ ਕਰਨਾ ਡੇਂਗੂ ਵਿਰੋਧੀ ਮੁਹਿੰਮ ਦਾ ਅਹਿਮ ਹਿੱਸਾ ਹੈ। ਜਿਸ ਵਿਚ ਲੋਕਾਂ ਨੂੰ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ  ਸਿਹਤ ਕਰਮਚਾਰੀ ਰਾਹੁਲ ਕੁਮਾਰ, ਪਰਮਜੀਤ ਕੌਰ ਏ ਐਨ ਐਮ, ਸਿਮਰਜੀਤ ਕੌਰ ਆਸ਼ਾ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

NO COMMENTS