*ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ*

0
6

ਮਾਨਸਾ 10 ਜਨਵਰੀ  (ਸਾਰਾ ਯਹਾਂ/ਮੁੱਖ ਸੰਪਾਦਕ) ਪਿੰਡ ਰਾਮਦਿੱਤੇਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਪਾਤਸ਼ਾਹੀ ਦਸਵੀਂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ। ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤਿਆ ਜਿਸ ਵਿੱਚ ਸੰਗਤਾਂ ਨੇ ਸੇਵਾ ਕਰਕੇ ਆਪਣੀ ਹਾਜ਼ਰੀ ਲਗਾਈ। ਸ਼੍ਰੀ ਅਖੰਡ ਪਾਠ ਜੀ ਦੇ ਮੱਧ ਦੇ ਦਿਨ ਵਿੱਚ ਪਿੰਡ ਵਿੱਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਅਤੇ ਪੰਜ ਪਿਆਰਿਆਂ ਦੀ ਅਗਵਾਈ ਦੇ ਵਿੱਚ ਨਗਰ ਕੀਰਤਨ ਸਜਾਇਆ ਗਿਆ । ਪਿੰਡ ਵਾਸੀਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ। ਪਿੰਡ ਦੇ ਨਿਵਾਸੀਆਂ ਵੱਲੋਂ ਵੱਖ-ਵੱਖ ਥਾਵਾਂ ਤੇ ਪੜਾ ਕਰਕੇ ਲੰਗਰ ਦਾ ਅਤੁੱਟ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਸੰਗਤਾਂ ਨੇ ਲੰਗਰ ਛਕਿਆ । 

 ਇਸ ਸਮੇਂ ਪਿੰਡ ਦੀ ਪੰਚਾਇਤ, ਪ੍ਰਬੰਧਕਾਂ ਵੱਲੋਂ ਸ਼ਰਧਾ ਭਾਵਨਾ ਦੇ ਨਾਲ ਸੰਗਤ ਦਾ ਪੂਰਨ ਸਹਿਯੋਗ ਕੀਤਾ। ਇਸ ਸਮੇਂ ਸਿੰਘਾਂ ਵੱਲੋਂ ਗਤਕੇ ਦੀ ਜੌਹਰ ਵਿਖਾਏ ਗਏ। ਰਾਗੀ ਭਾਈ ਕੁਲਦੀਪ ਸਿੰਘ ਮਾਣਕ ਖਾਲਸਾ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਅਤੇ ਬਾਬਾ ਸੁਖਵਿੰਦਰ ਸਿੰਘ ਘੁਰਕਣੀ ਵਾਲ਼ੇ ਜੀ ਨੇ ਕਿਹਾ ਕਿ ਗੁਰੂ ਜੀ ਵਿਸ਼ਵ ਦੇ ਧਾਰਮਿਕ ਇਤਿਹਾਸਿਕ ਉਹ ਰਹਿਬਰ ਹਨ, ਜਿੰਨ੍ਹਾਂ ਦਾ ਜੀਵਨ ਤੇ ਸ਼ਖਸ਼ੀਅਤ ਮਨੁੱਖਤਾ ਲਈ ਚਾਨਣ ਮੁਨਾਰਾ ਹੈ । ਉਹਨਾਂ ਲੋਕਾਈ ਨੂੰ ਅਪੀਲ ਕੀਤੀ ਕਿ ਗੁਰੂ ਵੱਲੋਂ ਦਿੱਤੇ ਸਿਧਾਂਤਾਂ ਤੇ ਪਹਿਰਾ ਦੇ ਕੇ ਸਮਾਜ ‘ਚ ਆਪਸੀ ਪਿਆਰ ਸਦਭਾਵਨਾ ਤੇ ਭਾਈਚਾਰਕ ਸਾਂਝ ਤੇ ਏਕਤਾ ਕਾਇਮ ਰੱਖੀ ਜਾਵੇ । ਬਾਬਾ ਜੀ ਵੱਲੋਂ ਪੂਰੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਅੰਤ ਵਿੱਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਦੇ ਹੋਏ ਗੁਰੂ ਗ੍ਰੰਥ ਸਾਹਿਬ ਜੀ ਨੂੰ ਬੇਨਤੀ ਕੀਤੀ ਕਿ ਸੰਗਤਾਂ ਨੂੰ ਅਜਿਹੇ ਦਿਨ ਮਨਾਉਣ ਲਈ ਬਲ ਬਖਸ਼ੇ । ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ, ਖ਼ਜ਼ਾਨਚੀ ਲੱਖਾ ਸਿੰਘ ਮਾਨ, ਕੈਸ਼ੀਅਰ ਧਮਧੂਰ ਸਿੰਘ ਮਾਨਸਾਹੀਆ ਅਤੇ ਸਾਰੇ ਕਮੇਟੀ ਮੈਂਬਰਾਂ ਵੱਲੋਂ ਆਈਆਂ ਸਾਰੀ ਸੰਗਤ ਦਾ  ਧੰਨਵਾਦ ਕੀਤਾ ।

LEAVE A REPLY

Please enter your comment!
Please enter your name here