ਪਿੰਡ ਸਰਦੂਲੇਵਾਲਾ, ਮੈਡੀਕਲ ਬਲਾਕ ਸਰਦੂਲਗੜ੍ਹ, ਕੰਨਟੇਨਮੈਂਟ ਜੋਨ ਘੋਸ਼ਿਤ

0
267

ਮਾਨਸਾ, 20 ਮਈ (ਸਾਰਾ ਯਹਾਂ/ਬਲਜੀਤ ਪਾਲ) : ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਸਰਦੂਲੇਵਾਲਾ, ਮੈਡੀਕਲ ਬਲਾਕ ਸਰਦੂਲਗੜ੍ਹ ਨੂੰ ਕੰਨਟੇਨਮੈਂਟ ਜੋਨ ਐਲਾਨਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਲਾਗੂ ਕਰਵਾਉਣ ਲਈ 4 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿੰਨ੍ਹਾਂ ਵਿਚ ਡੀ.ਐਸ.ਪੀ. (ਐਸ.ਡੀ.) ਸਰਦੂਲਗੜ੍ਹ ਅਮਰਜੀਤ ਸਿੰਘ, ਐਸ.ਐਮ.ਓ. ਸਰਦੂਲਗੜ੍ਹ ਡਾ. ਪਿਯੂਸ਼ ਗੋਇਲ, ਐਸ.ਐਚ.ਓ. ਸਰਦੂਲਗੜ੍ਹ ਐਸ.ਆਈ. ਅਜੇ ਪਰੋਚਾ ਅਤੇ ਨਾਇਬ ਤਹਿਸੀਲਦਾਰ ਸਰਦੂਲਗੜ੍ਹ ਓਮ ਪ੍ਰਕਾਸ਼ ਜਿੰਦਲ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਹ 4 ਮੈਂਬਰੀ ਕਮੇਟੀ ਕੰਟੇਨਮੈਂਟ ਜੋਨ ਵਿੱਚ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰੇਗੀ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵੱਲੋਂ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ, ਇਸ ਜ਼ੋਨ ਵਿੱਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਦਾ ਖ਼ਿਆਲ ਰੱਖਿਆ ਜਾਵੇਗਾ।

NO COMMENTS