*ਪੀਐਮ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਸੰਭਾਲਿਆ ਮੋਰਚਾ*

0
178

(ਸਾਰਾ ਯਹਾਂ/ਬਿਊਰੋ ਨਿਊਜ਼ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਪੰਜਾਬ ਆ ਰਹੇ ਹਨ। ਉਹ ਡੇਰਾ ਬਿਆਸ ਪਹੁੰਚ ਰਹੇ ਹਨ। ਇਸ ਲਈ ਪੀਐਮ ਮੋਦੀ ਦੀ ਫੇਰੀ ਸਬੰਧੀ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਹਿਲਾਂ ਹੀ ਮੋਰਚਾ ਸੰਭਾਲ ਲਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਸ਼ਨੀਵਾਰ ਨੂੰ ਸਵੇਰੇ 10 ਵਜੇ ਦੇ ਕਰੀਬ ਡੇਰਾ ਰਾਧਾ ਸੁਆਮੀ ਬਿਆਸ ਪੁੱਜ ਰਹੇ ਹਨ। ਇਸ ਮੌਕੇ ਉਹ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਗੱਲਬਾਤ ਕਰਨਗੇ। ਪੀਐਮ ਮੋਦੀ ਤੇ ਬਾਬਾ ਢਿੱਲੋਂ ਦ‌ੀ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਹਿਮਾਚਲ ਪ੍ਰਦੇਸ ਵਿੱਚ ਵੱਡੀ ਗਿਣਤੀ ਵਿਚ ਡੇਰਾ ਪੈਰੋਕਾਰ ਰਹਿੰਦੇ ਹਨ, ਜਿੱਥੇ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ।

ਕਿਸਾਨਾਂ ਨੇ ਵੀ ਖੋਲ੍ਹਿਆ ਮੋਰਚਾ- ਉਨ੍ਹਾਂ ਦੇ ਬਿਆਸ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ਡੇਰਾ ਮੁਖੀ ਨੂੰ ਵੀ ਉਨ੍ਹਾਂ ਨੂੰ ਨਾ ਮਿਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਇਸ ਦਾ ਵਿਰੋਧ ਕਰਨ ਦਾ ਮਨ ਬਣਾ ਲਿਆ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣਗੇ।

ਇਸ ਪ੍ਰਦਰਸ਼ਨ ਦੇ ਨਾਲ-ਨਾਲ ਕਿਸਾਨਾਂ ਨੇ ਪੰਜਾਬ ਦੇ ਡੇਰਿਆਂ ਤੇ ਧਾਰਮਿਕ ਸੰਸਥਾਵਾਂ ਦੇ ਮੁਖੀਆਂ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਨਹੀਂ ਹਨ।

NO COMMENTS