*ਪੀਐਮ ਮੋਦੀ ਦੀ ਰੈਲੀ ਲਈ ਪਟਿਆਲਾ ਚੁਫੇਰਿਓਂ ਸੀਲ, ਕਿਸਾਨਾਂ ਸਾਹਮਣੇ ਪੁਲਿਸ ਬਣ ਗਈ ਢਾਲ*

0
103

23 ਮਈ(ਸਾਰਾ ਯਹਾਂ/ਬਿਊਰੋ ਨਿਊਜ਼)ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ ਪਹਿਲਾਂ ਪਟਿਆਲਾ ਨੂੰ ਚੁਫੇਰਿਓਂ ਸੀਲ ਕਰ ਦਿੱਤਾ ਗਿਆ ਹੈ। ਰੈਲੀ ਦਾ ਵਿਰੋਧ ਕਰਨ ਲਈ ਪਟਿਆਲਾ ਵੱਲ ਕੂਚ ਕਰ ਰਹੇ ਕਿਸਾਨਾਂ-ਮਜ਼ਦੂਰਾਂ ਨੂੰ ਪੁਲਿਸ ਨੇ ਰਸਤੇ ਵਿੱਚ ਹੀ ਘੇਰ ਲਿਆ। ਕਿਸਾਨ ਰਾਜਪੁਰਾ ਵਾਲੇ ਪਾਸੇ ਤੋਂ ਪਟਿਆਲਾ ਵਿੱਚ ਦਾਖਲ ਹੋਣਾ ਚਾਹੁੰਦੇ ਸਨ। ਕਿਸਾਨ ਰੈਲੀ ਦਾ ਵਿਰੋਧ ਕਰਨ ‘ਤੇ ਅੜੇ ਹੋਏ ਹਨ, ਜਦਕਿ ਪੁਲਿਸ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਰਹੀ ਹੈ।

ਪੁਲਿਸ ਦੇ ਨਾਲ-ਨਾਲ ਇੱਥੇ ਨੀਮ ਫੌਜੀ ਬਲ ਵੀ ਤਾਇਨਾਤ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਰੇਤ ਨਾਲ ਭਰੇ ਟਰੱਕਾਂ ਦੀ ਬੈਰੀਕੇਡਿੰਗ ਕੀਤੀ ਗਈ ਹੈ। ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਪਟਿਆਲਾ-ਰਾਜਪੁਰਾ ਹਾਈਵੇਅ ਨੂੰ ਬੰਦ ਕਰ ਦਿੱਤਾ ਹੈ। ਸ਼ੰਭੂ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨ ਵੀ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕਰਨ ਲਈ ਪਟਿਆਲਾ ਲਈ ਰਵਾਨਾ ਹੋਏ ਸੀ।

ਦੂਜੇ ਪਾਸੇ ਧਰਨੇ ਸਬੰਧੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਨੇ ਕਿਹਾ ਕਿ ਧਰਨੇ ਨਾਲ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਦੇ ਪਰਿਵਾਰ ਦੇ ਪਟਿਆਲਾ ਵਾਸੀਆਂ ਨਾਲ ਪਰਿਵਾਰਕ ਸਬੰਧ ਹਨ। ਪੀਐਮ ਮੋਦੀ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ਵਿੱਚ ਰੈਲੀ ਕਰਨ ਆਏ ਹਨ। ਪ੍ਰਨੀਤ ਕੌਰ ਦੇ ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਹਤ ਖਰਾਬ ਹੋਣ ਕਾਰਨ ਰੈਲੀ ਵਿੱਚ ਸ਼ਾਮਲ ਨਹੀਂ ਹੋਏ।

NO COMMENTS