*ਪੀਐਮ ਮੋਦੀ ਨੇ ਭੇਜੀ ਚਰਨਜੀਤ ਚੰਨੀ ਵਧਾਈ, ਪੰਜਾਬ ਬਾਰੇ ਕਹੀ ਵੱਡੀ ਗੱਲ*

0
123

ਚੰਡੀਗੜ੍ਹ 20,ਸਤੰਬਰ (ਸਾਰਾ ਯਹਾਂ/ਬਿਊਰੋ ਰਿਪੋਰਟ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦਾ ਮੁੱਖ ਮੰਤਰੀ ਬਣਨ ’ਤੇ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸੂਬਾ ਸਰਕਾਰ ਨਾਲ ਮਿਲ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਜਾਰੀ ਰੱਖਣਗੇ।

ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਕਿਹਾ, ‘‘ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ’ਤੇ ਸਹੁੰ ਚੁੱਕਣ ’ਤੇ ਚਰਨਜੀਤ ਸਿੰਘ ਚੰਨੀ ਨੂੰ ਵਧਾਈ। ਪੰਜਾਬ ਸਰਕਾਰ ਦੇ ਨਾਲ ਮਿਲ ਕੇ ਅਸੀਂ ਸੂਬੇ ਤੇ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਜਾਰੀ ਰੱਖਾਂਗੇ।’’

ਦੱਸ ਦਈਏ ਕਿ ਪੰਜਾਬ ਵਿੱਚ ਦਲਿਤ ਮੁੱਖ ਮੰਤਰੀ ਬਣਾਉਣ ਮਗਰੋਂ ਪੂਰੇ ਦੇਸ਼ ਵਿੱਚ ਸਿਆਸਤ ਤੇਜ਼ ਹੋ ਗਈ ਹੈ। ਬਸਪਾ ਸੁਪਰੀਮੋ ਨੇ ਅੱਜ ਕਾਂਗਰਸ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਦਲਿਤ ਲੀਡਰ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਚੋਣ ਸਟੰਟ ਹੈ। ਉਨ੍ਹਾਂ ਕਿਹਾ ਕਿ ਚੰਨੀ ਨੂੰ ਥੋੜ੍ਹੇ ਸਮੇਂ ਲਈ ਹੀ ਮੁੱਖ ਮੰਤਰੀ ਬਣਾਇਆ ਗਿਆ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਚੋਣਾਂ ਨੂੰ ਵੇਖਦਿਆਂ ਹੀ ਅਜਿਹਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਲਿਤ ਕਾਂਗਰਸ ਤੋਂ ਸਾਵਧਾਨ ਰਹਿਣ। ਅਹਿਮ ਗੱਲ ਹੈ ਕਿ ਬਸਪਾ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜ ਰਹੀ ਹੈ। ਅਕਾਲੀ ਦਲ ਨੇ ਵੀ ਦਲਿਤ ਉੱਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਹੋਇਆ ਹੈ।

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪ੍ਰੈਸ ਕਾਨਫਰੰਸ ਕੀਤੀ।  ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵੀ ਇੱਥੇ ਮੌਜੂਦ ਸਨ। ਚੰਨੀ ਨੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, ‘ਕਾਂਗਰਸ ਨੇ ਇੱਕ ਆਮ ਆਦਮੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ। ਜਿੱਥੇ ਮੇਰਾ ਜਨਮ ਹੋਇਆ ਸੀ, ਉੱਥੇ ਛੱਤ ਨਹੀਂ ਸੀ। ਕਾਂਗਰਸ ਪਾਰਟੀ ਨੇ ਗਰੀਬਾਂ ਨੂੰ ਇੱਕ ਮੌਕਾ ਦਿੱਤਾ। ਮੇਰੇ ਕੋਲ ਇੰਨਾ ਰੁਤਬਾ ਨਹੀਂ ਸੀ।’

NO COMMENTS