
10,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਕਰੀਬ 7 ਵਜੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਦਿੱਤੀ ਹੈ।
ਦਿੱਲੀ ਭਾਜਪਾ ਦੇ ਮੁੱਖ ਦਫ਼ਤਰ ਪਹੁੰਚ ਰਹੇ ਭਾਜਪਾ ਆਗੂ
ਕੇਂਦਰੀ ਰੱਖਿਆ ਮੰਤਰੀ ਅਤੇ ਭਾਜਪਾ ਨੇਤਾ ਰਾਜਨਾਥ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਵਿੱਚ ਭਾਜਪਾ ਹੈੱਡਕੁਆਰਟਰ ਪਹੁੰਚ ਗਏ ਹਨ। ਪੀਐੱਮ ਮੋਦੀ ਵੀ ਕੁਝ ਸਮੇਂ ਬਾਅਦ ਭਾਜਪਾ ਹੈੱਡਕੁਆਰਟਰ ਪਹੁੰਚਣਗੇ। ਪੀਐਮ ਮੋਦੀ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨਗੇ।
