ਬੁਢਲਾਡਾ 9 ਜੂਨ (ਸਾਰਾ ਯਹਾਂ/ਮਹਿਤਾ) ਵਾਟਰ ਵਰਕਸ ਵੱਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਪਿਛਲੇ ਕਈ ਦਿਨਾਂ ਤੋਂ ਬੰਦ ਹੋਣ ਕਾਰਨ ਲੋਕਾਂ ਵਿੱਚ ਭਾਰੀ ਹਾਹਾਕਾਰ ਮੱਚੀ ਹੋਈ ਹੈ ਉਥੇ ਪ੍ਰਸ਼ਾਸ਼ਨ ਦੇ ਕੰਨ ਤੇ ਜੂ ਨਹੀਂ ਸਰਕ ਰਹੀ। ਲੋਕ ਪੀਣ ਵਾਲੇ ਪਾਣੀ ਦੀ ਬੰੂੰਦ—ਬੂੰਦ ਤਰਸ ਰਹੇ ਹਨ। ਵਾਟਰ ਵਰਕਰ ਵਿੱਚ ਲੋਕਾਂ ਵੱਲੋਂ ਰੋਸ ਪ੍ਰਗਟ ਕਰਦਿਆਂ ਨਾਅਰੇਬਾਜੀ ਕਰਨ ਦੇ ਬਾਵਜੂਦ ਵੀ ਵਾਟਰ ਸਪਲਾਈ ਸੀਵਰੇਜ ਬੋਰਡ ਅਧਿਕਾਰੀਆਂ ਨੇ ਪੀਣ ਵਾਲੇ ਪਾਣੀ ਲਈ ਕੋਈ ਹੱਲ ਨਹੀਂ ਕੱਢਿਆ। ਨਗਰ ਸੁਧਾਰ ਸਭਾ ਨੇ ਸ਼ਹਿਰ ਦੀ ਹੰਗਾਮੀ ਮੀਟਿੰਗ ਬੁਲਾਦਿਆਂ ਐਲਾਨ ਕੀਤਾ ਕਿ ਜੇਕਰ 24 ਘੰਟਿਆਂ ਦੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਹੱਲ ਨਾ ਕੀਤਾ ਗਿਆ ਤਾਂ ਸ਼ਹਿਰ ਨੂੰ ਬੰਦ ਕਰਕੇ ਰੋਸ ਧਰਨੇ ਦੇਣ ਦਾ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।