ਬੋਹਾ 9ਮਈ (ਸਾਰਾ ਯਹਾਂ/ਦਰਸ਼ਨ ਹਾਕਮਵਾਲਾ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਦੇਖਦਿਆਂ ਬੋਹਾ ਦੀ ਪੀਰ ਬਾਬਾ ਅਲੀ ਸ਼ਾਹ ਪ੍ਰਬੰਧਕ ਕਮੇਟੀ ਵੱਲੋਂ ਮੇਨ ਬਾਜ਼ਾਰ ਨੂੰ ਸੈਨੀਟਾਈਜ਼ਰ ਕੀਤਾ ਗਿਆ।ਇਸ ਮੌਕੇ ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਕਮਲਦੀਪ ਬਾਵਾ ਵਿਸ਼ੇਸ਼ ਤੌਰ ਤੇ ਪਹੁੰਚੇ ਜਿਨ੍ਹਾਂ ਨੇ ਕਮੇਟੀ ਵੱਲੋਂ ਕੀਤੇ ਜਾ ਰਹੇ ਇਸ ਕਾਰਜ ਨੂੰ ਸ਼ਲਾਘਾਯੋਗ ਆਖਦਿਆਂ ਭਰਪੂਰ ਸਹਿਯੋਗ ਦਿੱਤਾ।ਕਮੇਟੀ ਦੇ ਪ੍ਰਧਾਨ ਸੰਜੀਵ ਕੁਮਾਰ ਮੋਨਾ ਮੁੱਖ ਖਜ਼ਾਨਚੀ ਭੋਲਾ ਰਾਮ ਅਤੇ ਵਾਈਸ ਪ੍ਰਧਾਨ ਸੰਦੀਪ ਕਾਕਾ ਨੇ ਆਖਿਆ ਕਿ ਅੱਜ ਜਿਥੇ ਸਰਕਾਰਾਂ ਅਤੇ ਪ੍ਰਸ਼ਾਸਨ ਕੋਰੋਨਾ ਦੇ ਖਾਤਮੇ ਲਈ ਯਤਨਸ਼ੀਲ ਹੈ ਉੱਥੇ ਸਾਡੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਵੀ ਆਪਣੇ ਤੌਰ ਤੇ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖੀਏ ਇਸੇ ਤਹਿਤ ਕਮੇਟੀ ਵੱਲੋਂ ਮੇਨ ਬਾਜ਼ਾਰ ਅਤੇ ਬੱਸ ਸਟੈਂਡ ਨੂੰ ਸੈਨੀਟਾਈਜ਼ਰ ਕਰਨ ਦਾ ਫ਼ੈਸਲਾ ਕੀਤਾ ਗਿਆ ।