*ਪੀਸੀ-ਪੀ.ਐਨ.ਡੀ.ਟੀ ਐਕਟ ਦੀ ਉਲੰਘਣਾ ਕਰਨ ਵਾਲੇ ਸਕੈਨ ਸੈਂਟਰਾਂ ਦੇ ਮਾਲਕਾਂ ’ਤੇ ਤੁਰੰਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ-ਵਧੀਕ ਡਿਪਟੀ ਕਮਿਸ਼ਨਰ*

0
51

ਮਾਨਸਾ, 23 ਅਪ੍ਰੈਲ  (ਸਾਰਾ ਯਹਾਂ/  ਮੁੱਖ ਸੰਪਾਦਕ) :ਪੀਸੀ-ਪੀ.ਐਨ.ਡੀ.ਟੀ ਐਕਟ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਸਕੈਨ ਸੈਂਟਰਾਂ ਦੇ ਮਾਲਕਾਂ ’ਤੇ ਤੁਰੰਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਟੀ. ਬੈਨਿਥ ਨੇ ਸ਼ਹਿਰ ਦੇ ਜਿੰਦਲ ਡਾਈਗਨੋਸਟਿਕ/ਅਲਟਰਾਸਾਊਂਡ ਸੈਂਟਰ ਅਤੇ ਨਿਊ ਸਤਿਅਮ ਅਲਟਰਾਸਾਊਂਡ ਸੈਂਟਰਾਂ ਦੀ ਅਚਨਚੇਤ ਚੈਕਿੰਗ ਦੌਰਾਨ ਕੀਤਾ। ਚੈਕਿੰਗ ਮੌਕੇ ਉਨਾਂ ਨਾਲ ਰੇਨੂੰ ਪੀਸੀ-ਪੀ.ਐਨ.ਡੀ.ਟੀ ਕੋਆਰਡੀਨੇਟਰ ਮਾਨਸਾ ਵੀ ਹਾਜ਼ਰ ਸਨ।ਉਨਾਂ ਜ਼ਿਲੇ ਦੇ ਸਮੂਹ ਅਲਟਰਾਸਾਊਂਡ ਸੈਂਟਰਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਗਰਭਵਤੀ ਮਹਿਲਾਵਾਂ ਦਾ ਸਕੈਨ ਕਰਨ ਤੋਂ ਲੈ ਕੇ ਹੋਰ ਸਮੁੱਚਾ ਰਿਕਾਰਡ ਮੁਕੰਮਲ ਰੱਖਿਆ ਜਾਵੇ, ਤਾਂ ਜੋ ਸਟੇਟ  ਤੋਂ ਅਲਟਰਾਸਾਊਂਡ ਸੈਂਟਰ ਦਾ ਰਿਕਾਰਡ ਚੈਕ ਕਰਨ ਆਈ ਟੀਮ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨਾਂ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਸੂਬੇ ਅੰਦਰ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀਆਂ ਹਨ, ਕਿਸੇ ਕਿਸਮ ਦੀ ਅਣਗਹਿਲੀ ਨਾ ਬਰਦਾਸ਼ਤ ਯੋਗ ਹੋਵੇਗੀ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਟੀ. ਬੈਨਿਥ ਨੇ ਸਮੂਹ ਅਲਟਰਾਸਾਊਂਡ ਸੈਂਟਰਾਂ ਦੇ ਮਾਲਕਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਪੀਸੀ.ਪੀ.ਐਨ.ਡੀ.ਟੀ ਐਕਟ ਦੀਆਂ ਨਿਰਧਾਰਤ ਹਦਾਇਤਾਂ ਅਨੁਸਾਰ ਫਲੈਕਸ਼ ਬੋਰਡ ਸਕੈਨ ਸੈਂਟਰ ਦੇ ਬਾਹਰ ਅਤੇ ਅੰਦਰ ਲਗਾਉਣੇ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਕੋਈ ਵੀ ਵਿਅਕਤੀ ਜਾਂ ਔਰਤ ਲਿੰਗ ਅਨੁਪਾਤ ਕਰਾਉਣ ਲਈ ਆਉਂਦਾ ਹੈ ਤਾਂ ਇਸ ਦੀ ਸੂਚਨਾ ਜ਼ਿਲਾ ਐਪਰੋਪਰੀਏਟ ਅਥਾਰਟੀ ਨੂੰ ਦਿੱਤੀ ਜਾਵੇ।ਤਸਵੀਰਾਂ: 1, 2 ਅਤੇ 3ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ.ਬੈਨਿਥ ਮਾਨਸਾ ਸ਼ਹਿਰ ਦੇ ਅਲਟਰਾਸਾਊਂਡ ਸੈਂਟਰਾਂ ਦਾ ਅਚਨਚੇਤ ਨਿਰੀਖਣ ਕਰਦੇ ਹੋਏ

NO COMMENTS