*ਪੀ ਆਰ ਟੀ ਸੀ ਕਾਮਿਆਂ ਨੇ ਮੁੜ ਸਰਕਾਰ ਖਿਲਾਫ ਲਾਇਆ ਮੋਰਚਾ, ਕੀਤੀ ਗੇਟ ਰੈਲੀ*

0
48

ਬੁਢਲਾਡਾ 15 ਨਵੰਬਰ (ਸਾਰਾ ਯਹਾਂ/ਅਮਨ ਮੇਹਤਾ): ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਵਲੋਂ ਬੱਸ ਡਿਪੂਆਂ ਦੇ ਗੇਟਾਂ ਤੇ ਗੇਟ ਰੈਲੀਆ ਕਰਕੇ ਅੱਜ ਸਰਕਾਰ ਦਾ ਭੰਡੀ ਪ੍ਰਚਾਰ ਸ਼ੁਰੂ ਕੀਤਾ ਗਿਆ। ਇਸ ਮੌਕੇ ਆਗੂਆਂ ਵੱਲੋਂ ਸਰਕਾਰ ਦੀਆਂ ਸਰਕਾਰੀ ਮਹਿਕਮੇ ਖਤਮ ਕਰਨ ਸਮੇਤ ਮਾੜੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਸਰਕਾਰੀ ਜਾਂ ਸਿਆਸੀ ਪ੍ਰੋਗਰਾਮ ਤੇ ਜੇਕਰ ਪਨਬੱਸਾ ਜਾ ਪੀ ਆਰ ਟੀ ਸੀ ਦੀਆਂ ਬੱਸਾਂ ਭੇਜੀਆਂ ਜਾਂਦੀਆਂ ਹਨ ਤਾਂ ਯੂਨੀਅਨ ਦਾ ਕੋਈ ਵੀ ਕੱਚਾ ਮੁਲਾਜ਼ਮ ਡਿਊਟੀ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਮੰਗਾਂ ਸਬੰਧੀ ਜੇਕਰ ਸਰਕਾਰ ਨੇ ਕੋਈ ਹੱਲ ਨਾ ਕੱਢਿਆ ਤਾਂ 23 ਨਵੰਬਰ ਨੂੰ ਅਣਮਿਥੇ ਸਮੇ ਦੀ ਹੜਤਾਲ ਕਰਕੇ 24 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਹੜਤਾਲ ਉਪਰੰਤ ਪੰਜਾਬ ਦੇ ਸਾਰੇ ਨੈਸ਼ਨਲ ਹਾਈਵੇਅ ਜਾਮ ਕਰਨ ਵਰਗੇ ਤਿੱਖੇ ਸੰਘਰਸ਼ ਕੀਤੇ ਜਾਣਗੇ ਇਸ ਸੰਘਰਸ਼ ਦੌਰਾਨ ਹੋਣ ਵਾਲੇ ਨੁਕਸਾਨ ਦੀ ਜੁੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਸ ਮੋਕੇ ਸੂਬਾ ਆਗੂ ਰਮਨਦੀਪ ਸਿੰਘ,ਡੀਪੂ ਪ੍ਰਧਾਨ ਗੁਰਸੇਵਕ ਸਿੰਘ,ਸੈਕਟਰੀ ਜਸਵਿੰਦਰ ਸਿੰਘ, ਕੈਸ਼ੀਅਰ ਕਾਬਲ ਜੀਤਗੜ,ਦੀਪਕ ਪਾਲ,ਗਰਜਾ ਸਿੰਘ,ਜਸਪਾਲ ਸਿੰਘ, ਜੁਗਰਾਜ ਸਿੰਘ,ਰਣਜੀਤ ਸਿੰਘ ਮਿਸਤਰੀ ਸਮੇਤ ਵਰਕਰ ਹਾਜ਼ਰ ਸਨ। 

LEAVE A REPLY

Please enter your comment!
Please enter your name here