ਮਾਨਸਾ, 20 ਨਵੰਬਰ(ਸਾਰਾ ਯਹਾ /ਹੀਰਾ ਸਿੰਘ ਮਿੱਤਲ): ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਮਾਨਸਾ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਰਜਕਾਰੀ ਕਮੇਟੀ (District Executive Commeettee) ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਨਵੀ ਚਲਾਈ ਜਾ ਰਹੀ ਸਕੀਮ ਪੀ.ਐਮ.ਕੇ.ਵੀ.ਵਾਈ-3 ਬਾਰੇ ਜਾਣੂ ਕਰਵਾਇਆ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਆਦੇਸ਼ ਦਿੱਤੇ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੁਆਰਾ ਚਲਾਈ ਜਾ ਰਹੀ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕੀਤਾ ਜਾਵੇ ਤਾਂ ਜੋ ਲੋੜਵੰਦ ਪ੍ਰਾਰਥੀ ਇਸ ਸਕੀਮ ਦਾ ਲਾਭ ਉੱਠਾ ਸਕਣ ਅਤੇ ਆਪਣੇ ਲਈ ਰੋਜ਼ਗਾਰ ਦੇ ਮੌਕੇ ਹਾਸਿਲ ਕਰਨ ਸਕਣ। ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਅਤੇ ਹੋਰ ਦਫ਼ਤਰਾਂ ਵੱਲੋਂ ਇਸ ਸਕੀਮ ਨੂੰ ਲਾਗੂ ਕਰਨ ਅਤੇ ਲੋਕਾਂ ਵਿੱਚ ਇਸ ਦਾ ਪ੍ਰਚਾਰ-ਪ੍ਰਸਾਰ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।I/106985/2020