*ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਇਆ ਗਿਆ*

0
12

ਮਾਨਸਾ, 26 ਨਵੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵਾਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਪੂਰਵਕ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ ਵਿਖੇ ਮਨਾਇਆ ਗਿਆ। ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਕੇ ਅਤੇ ਜੈਕਾਰਿਆਂ ਦੀ ਗੂੰਜ ਨਾਲ ਸੁੰਦਰ ਪਾਲਕੀ ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਉਪਰੰਤ ਕੀਰਤਨ ਦਾ ਸ਼ੁੱਭ ਆਰੰਭ ਕੀਤਾ ਗਿਆ। ਕੀਰਤਨ ਉਪਰੰਤ ਪਾਠ ਦੇ ਭੋਗ ਪਾਏ ਗਏ ਤੇ ਸਕੂਲ ਦੇ ਬੱਚਿਆਂ ਅਤੇ ਸਮੂਹ ਸਟਾਫ਼ ਵੱਲੋਂ ਗੁਰੂ ਕੇ ਲੰਗਰ ਵੀ ਵਰਤਾਏ ਗਏ।
ਪ੍ਰਿੰਸੀਪਲ ਮੈਡਮ ਰੇਖਾ ਸ਼ਰਮਾ ਜੀ ਨੇ ਇਸ ਪਵਿੱਤਰ ਦਿਹਾੜੇ ਤੇ ਸੰਗਤਾਂ ਅਤੇ ਬੱਚਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਮੈਂ ਪ੍ਰਮਾਤਮਾਂ ਅੱਗੇ ਇਹ ਅਰਦਾਸ ਕਰਦੀ ਹਾਂ ਕਿ ਸਮੂਚੀ ਕੌਮ ਨੂੰ ਤੰਦਰੁਸਤੀਆਂ ਬਖ਼ਸ਼ੇ ਅਤੇ ਇਸੇ ਤਰ੍ਹਾਂ ਤਿਉਹਾਰ ਹਿੰਦੂ ਮੁਸਲਿਮ ਸਿੱਖ ਈਸਾਈ ਭਾਈਚਾਰਕ ਸਾਂਝ ਨਾਲ ਮਨਾਉਂਦੇ ਰਹੀਏ। ਰਾਗੀ ਸਿੰਘਾਂ ਵੱਲੋਂ ਕੀਰਤਨ ਰਾਹੀਂ ਇਲਾਹੀ ਗੁਰਬਾਣੀ ਦਾ ਗੁਣਗਾਣ ਕੀਤਾ ਗਿਆ ਅਤੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅੰਤ ਵਿੱਚ ਪਾਠੀ ਸਿੰਘਾਂ ਅਤੇ ਕੀਰਤਨੀਆਂ ਦਾ ਸਿਰੋਪਾਉ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਡਾ ਜਸਪਾਲ ਸਿੰਘ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਇਹ ਸਿੱਖਿਆ ਦਿੱਤੀ ਹੈ ਕਿ ਪ੍ਰਮਾਤਮਾਂ ਇੱਕ ਹੈ ਅਤੇ ਅਸੀਂ ਵੀ ਸਾਰੇ ਆਪਸ ਵਿੱਚ ਇੱਕ ਪਿਤਾ ਦੀ ਸੰਤਾਨ ਹਾਂ। ਇਸ ਲਈ ਸਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਮਿਲਕੇ ਚੱਲਣਾ ਚਾਹੀਦਾ ਹੈ ਅਤੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। 
ਇਸ ਮੌਕੇ ਤੇ ਸਕੂਲ ਦਾ ਸਮੂਹ ਸਟਾਫ਼ ਹਾਜਰ ਸਨ।

NO COMMENTS