ਚੰਡੀਗੜ, 17 ਜੁਲਾਈ: (ਸਾਰਾ ਯਹਾ/ਬਲਜੀਤ ਸ਼ਰਮਾਂ) ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰਸ਼ਨ (ਪੀ.ਐਸ.ਆਈ.ਡੀ.ਸੀ.) ਦੇ ਚੇਅਰਮੈਨ ਸ੍ਰੀ ਕਿ੍ਰਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਪੀ.ਐਸ.ਆਈ.ਡੀ.ਸੀ. ਸੂਬੇ ਦੇ ਸਨਅਤਕਾਰਾਂ ਨੂੰ ਸਹੂਲਤਾਂ ਦੇਣ ਲਈ ਵਚਨਵੱਧ ਹੈ। ਉਨਾਂ ਕਿਹਾ ਕਿ ਪੀ.ਐਸ.ਆਈ.ਡੀ.ਸੀ. ਸੂਬੇ ਦੀਆਂ ਸਨਅਤਾਂ ਨੂੰ ਪ੍ਰਫੁਲਤ ਕਰਨ ਲਈ ਪੁਲ ਦੇ ਤੌਰ ’ਤੇ ਕੰਮ ਕਰਦੀ ਆ ਰਹੀ ਹੈ। ਉਨਾਂ ਨੇ ਯਕਮੁਸ਼ਤ ਨਿਪਟਾਰਾ ਨੀਤੀ (ਓ.ਟੀ.ਐਸ. ਪਾਲਸੀ) ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸੂਬੇ ਦੇ ਉਦਯੋਗਾਂ ਨੂੰ ਲਾਭ ਹੋਵੇਗਾ।
ਅੱਜ ਇੱਥੇ ਉਦਯੋਗ ਭਵਨ ਵਿਖੇ ਹੋਈ ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬਾਵਾ ਨੇ ਕਿਹਾ ਕਿ ਇਸ ਸਮੇਂ ਯਕਮੁਸ਼ਤ ਨਿਪਟਾਰਾ ਨੀਤੀ (ਓ.ਟੀ.ਐਸ. ਪਾਲਸੀ) ਜੋ 31 ਦਸੰਬਰ, 2020 ਤੱਕ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨਾਂ ਨੇ ਪੀ.ਐਸ.ਆਈ.ਡੀ.ਸੀ. ਤੋਂ ਕਰਜ਼ਾ ਪ੍ਰਾਪਤ ਕਰਨ ਵਾਲੇ ਸਮੂਹ ਸਨਅਤਕਾਰਾਂ ਨੂੰ ਜਲਦ ਕਰਜ਼ਾ ਵਾਪਸ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਬੋਰਡ ਆਫ ਡਾਇਰੈਕਟਰਜ਼ ਨੇ ਪਿਛਲੀ ਮੀਟਿੰਗ ਦੌਰਾਨ ਪਾਸ ਕੀਤੇ ਮਤਿਆ ਨੂੰ ਪ੍ਰਵਾਨ ਕਰਦਿਆਂ ਪੀ.ਐਸ.ਆਈ.ਡੀ.ਸੀ. ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ ਅਤੇ ਮੈਨੇਜਿੰਗ ਡਾਇਰੈਕਟਰ ਸਿਬਨ ਸੀ. ਦੀ ਨਿਯੁਕਤੀ ਲਈ ਸੂਬਾ ਸਰਕਾਰ ਦਾ ਧੰਨਵਾਦ ਵੀ ਕੀਤਾ।
ਇਸ ਵਿੱਚ ਮੀਟਿੰਗ ’ਚ ਵਾਈਸ ਚੇਅਰਮੈਨ ਸ੍ਰੀ ਬ੍ਰਹਮ ਸ਼ੰਕਰ ਸ਼ਰਮਾ, ਮੈਨੇਜਿੰਗ ਡਾਇਰੈਕਟਰ ਸ੍ਰੀ ਸਿਬਨ ਸੀ, ਸ੍ਰੀ ਸ਼ਵਿੰਦਰ ਉੱਪਲ, ੍ਰਸ੍ਰੀ ਬਲਵਿੰਦਰ ਸਿੰਘ ਜੰਡੂ, ਸ੍ਰੀ ਰਾਜੇਸ਼ ਘਾਰੂ, ਸੀਨੀਅਰ ਜਨਰਲ ਮੈਨੇਜਰ ਸ੍ਰੀ ਐਸ.ਕੇ.ਆਹੁਜਾ, ਸ੍ਰੀਮਤੀ ਗੁਰਲੀਨ ਕਪੂਰ, ਜਨਰਲ ਮੈਨੇਜਰ ਸ੍ਰੀ ਸੋਹਨ ਲਾਲ ਆਦਿ ਹਾਜ਼ਰ ਸਨ।