
ਚੰਡੀਗੜ, 1 ਜੂਨ(ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਸਤੀਸ਼ ਕੁਮਾਰ,(ਕੋਡ ਨੰਬਰ :108296) ਨੂੰ ਡਿਊਟੀ ਵਿੱਚ ਕੁਤਾਹੀ ਅਤੇ ਅਣਗਹਿਲੀ ਕਰਨ ਲਈ ਮੁਅੱਤਲ ਕਰ ਦਿੱਤਾ ਹੈ। ਉਹ ਤਕਨੀਕੀ ਆਡਿਟ (ਇਲੈਕਟ੍ਰੀਕਲ)ਸੈਲ-1,ਪਟਿਆਲਾ ਵਿਖੇ ਤਾਇਨਾਤ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੀ ਮਿਆਦ ਦੌਰਾਨ ਮੁੱਖ ਇੰਜੀਨੀਅਰ/ਓਪਰੇਸ਼ਨਜ (ਸੈਂਟਰਲ ਜੋਨ), ਪੀ.ਐਸ.ਪੀ.ਸੀ.ਐਲ. , ਲੁਧਿਆਣਾ , ਸਬੰਧਤ ਅਧਿਕਾਰੀ ਦਾ ਮੁੱਖ ਦਫਤਰ ਹੋਵੇਗਾ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸਰਕਾਰੀ ਦਫਤਰਾਂ ਵਿੱਚ ਅਣਗਹਿਲੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ।
