
ਮਾਨਸਾ, 09 ਫਰਵਰੀ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੀ.ਐਸ.ਪੀ.ਸੀ.ਐਲ. ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਬੱਤ ਦੇ ਭਲੇ ਲਈ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਅਤੇ ਰਾਗੀ ਸਿੰਘਾਂ ਦੇ ਕੀਰਤਨੀ ਜੱਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਕੀਰਤਨ ਦੇ ਨਾਲ ਨਾਲ ਗੁਰਬਾਣੀ ਦੇ ਅਰਥਾਂ ਨੂੰ ਸਮਝਣ ਲਈ ਗੁਰਬਾਣੀ ਦੇ ਨਾਲ ਜੁੜਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਕੁੱਲ 35 ਮਹਾਂਪੁਰਖਾਂ (6 ਗੁਰੂ ਸਾਹਿਬਾਨ,15 ਭਗਤ, 3 ਗੁਰਸਿੱਖ,11 ਭੱਟਾਂ ਦੀ ਬਾਣੀ ਦਰਜ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸਾਰੇ ਧਰਮਾਂ ਦਾ ਸਤਿਕਾਰ ਅਤੇ ਵਰਨਣ ਕੀਤਾ ਗਿਆ ਹੈ। ਇਸ ਮੌਕੇ ਤੇ ਐਕਸੀਅਨ ਸੁਧੀਰ ਸ਼ਰਮਾ, ਏ.ਆਰ. ਗੁਰਬਖਸ਼ ਸਿੰਘ ਐਸ.ਡੀ.ਓ ਸਿਟੀ, ਅਮ੍ਰਿਤਪਾਲ ਐਸ.ਡੀ.ਓ ਸਬ ਅਰਬਨ ਅਤੇ ਪੀ.ਐਸ.ਪੀ.ਸੀ.ਐਲ. ਸਮੂਹ ਮੁਲਾਜ਼ਿਮ ਹਾਜ਼ਰ ਸਨ।
