*ਪੀ. ਸੀ. ਐਮ .ਐਸ. ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਡਾਕਟਰੀ ਸੇਵਾਵਾਂ ਰਹੀਆਂ ਬੰਦ*

0
18

ਮਾਨਸਾ, 10 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਦੇ ਸੱਦੇ ਤੇ ਸੀ. ਐੱਚ. ਸੀ. ਖਿਆਲਾ ਕਲਾਂ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਡਾਕਟਰਾਂ ਨੇ 3 ਘੰਟੇ ਤੱਕ ਆਪਣੀਆਂ ਸੇਵਾਵਾਂ ਨੂੰ ਬੰਦ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਪਣੇ ਇਲਾਜ ਲਈ ਵੱਡੀ ਗਿਣਤੀ ਵਿਚ ਆਏ ਮਰੀਜ਼ਾਂ ਨੂੰ ਘੰਟਿਆਂ ਬੱਧੀ ਡਾਕਟਰਾਂ ਦਾ ਇੰਤਜ਼ਾਰ ਕਰਨਾ ਪਿਆ। ਰੋਸ਼ ਪ੍ਰਦਰਸ਼ਨ ਦੌਰਾਨ  ਡਾ. ਹਰਮਨਦੀਪ ਸਿੰਘ, ਡਾ. ਨੇਹਾ , ਡਾ ਜੋਤੀ ਆਦਿ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਸਰਕਾਰ ਪ੍ਰਤੀ ਆਪਣੀਆਂ ਮੰਗਾਂ ਦੇ ਪੈਂਫਲਟ ਵੰਡ ਕੇ, ਫਲੈਕਸ ਬੈਨਰ ਅਤੇ ਭਾਸ਼ਣਾਂ ਰਾਹੀਂ ਮਰੀਜ਼ਾਂ ਨੂੰ ਆਪਣੀਆ ਮੰਗਾਂ ਤੋਂ ਜਾਣੂ ਕਰਵਾਇਆ ਗਿਆ ਹੈ। ਉਨਾਂ ਦੱਸਿਆ ਕਿ ਹਸਪਤਾਲਾਂ ਅੰਦਰ ਸਿਕਿਉਰਟੀ ਦੇ ਮੁਕੰਮਲ ਇੰਤਜ਼ਾਮ, ਹਸਪਤਾਲਾਂ ਵਿੱਚ ਖਾਲੀ ਪਈਆਂ ਡਾਕਟਰਾਂ ਦੀਆਂ ਅਤੇ ਹੋਰ ਅਸਾਮੀਆਂ ਨੂੰ ਪੂਰਾ ਕਰਨ ਅਤੇ ਸਰਕਾਰ ਵੱਲੋਂ ਈ ਸੀ ਪੀ ਫੰਡ ਨੂੰ ਬਿਨਾਂ ਕਿਸੇ ਜਾਣਕਾਰੀ ਤੋਂ ਬੰਦ ਕਰਨ ਕਾਰਨ ਡਾਕਟਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਤੇ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਹੁਣ ਵੀ ਸਰਕਾਰ ਨੇ ਆਪਣਾ ਢਿੱਲਾ ਰਵੱਈਆ ਬਣਾਈ ਰੱਖਿਆ ਤਾਂ ਉਹਨਾਂ ਦੀ ਕਿਸੇ ਵੀ ਗੱਲ ਤੇ ਭਰੋਸਾ ਕਰਨਾ ਮੁਸ਼ਕਿਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਗਰ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ 12 ਸਤੰਬਰ ਤੋਂ ਪੂਰੇ ਸਮੇਂ ਲਈ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਸਿਰਫ਼ ਐਮਰਜੈਂਸੀ ਮਰੀਜ਼ਾਂ ਦੀ ਲੋੜ ਨੂੰ ਦੇਖਦੇ ਹੋਏ ਬਹਾਲ ਰੱਖੀ ਜਾਵੇਗੀ। ਇਸ ਮੌਕੇ ਕੇਵਲ ਸਿੰਘ, ਲਵਜੀਤ ਮਿੱਤਲ, ਦਰਸ਼ਨ ਸਿੰਘ, ਬਲਜਿੰਦਰ ਸਿੰਘ, ਸਰਬਜੀਤ ਸਿੰਘ, ਜਗਦੇਵ ਸਿੰਘ, ਚਾਨਣ ਦੀਪ ਸਿੰਘ, ਰਾਮ ਪਾਲ, ਰਘਵੀਰ ਸਿੰਘ, ਅਮਰੀਕ ਸਿੰਘ, ਧਰਵਿੰਦਰ ਸਿੰਘ, ਸਰਬਜੀਤ ਕੌਰ, ਅਮਨਪ੍ਰੀਤ ਕੌਰ  ਆਦਿ ਹਾਜ਼ਰ ਸਨ

NO COMMENTS