*ਪੀ.ਸੀ.ਪੀ.ਐਨ. ਡੀ.ਟੀ.ਐਕਟ ਅਧੀਨ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਹਿੱਤ ਸੈਮੀਨਾਰ ਦਾ ਆਯੋਜਨ*

0
14

ਮਾਨਸਾ 27 ਅਕਤੂਬਰ: (ਸਾਰਾ ਯਹਾਂ/ਮੁੱਖ ਸੰਪਾਦਕ ):
ਸਿਵਲ ਸਰਜਨ ਡਾ.ਅਸਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੀ.ਸੀ.ਪੀ.ਐਨ. ਡੀ.ਟੀ.ਐਕਟ ਅਧੀਨ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਹਿੱਤ ਸੀ.ਐਚ.ਸੀ ਬਰੇਟਾ ਵਿਖੇ ਡਾ.ਵੇਦ ਪ੍ਰਕਾਸ਼ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਦੀ ਅਗਵਾਈ ਹੇਠ ਸੈਮੀਨਾਰ ਦਾ ਆਯੋਜਨ ਕੀਤਾ ਗਿਆ ।
        ਇਸ ਮੌਕੇ ਸਹਾਇਕ ਸਿਵਲ ਸਰਜਨ, ਡਾ. ਜਸਕੰੰਵਲ ਕੌਰ  ਨੇ ਕਿਹਾ ਕਿ ਅੱਜ ਲੜਕੀਆਂ ਕਿਸੇ ਵੀ ਪੱਖ ਤੋਂ ਪੱਛੜੀਆਂ ਨਹੀ ਹਨ ਚਾਹੇ ਉਹ ਕੋਈ ਵੀ ਖੇਤਰ ਹੋਵੇ। ਸਮਾਜ ਨੂੰ ਲੜਕੀਆਂ ਪ੍ਰਤੀ ਆਪਣੀ ਸੋਚ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਤਾਜ਼ ਉਦਾਹਰਣ ਹੈ ਕਿ ਪੰਜਾਬ ਅੰੰਦਰ ਜੱਜਾਂ ਦੀ ਪ੍ਰੀਖਿਆ ਵਿਚੋਂ ਲੜਕੀਆਂ ਨੇ ਬਾਜੀ ਮਾਰ ਕੇ ਸਾਬਤ ਕੀਤਾ ਹੈ ਕਿ ਜੇਕਰ ਉਨ੍ਹਾਂ ਨੂੰ ਬਰਾਬਰ ਮੌਕੇ ਮਿਲਣਾਂ ਤਾਂ ਉਹ ਕਿਸੇ ਵੀ ਪੱਖੋਂ ਘੱਟ ਨਹੀਂ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 17 ਸਕੈਨ ਸੈਂਟਰ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਅਧੀਨ ਚੱਲ ਰਹੇ ਹਨ। ਐਕਟ ਦੀ ਉਲੰਘਣਾ ਕਰਨ ਵਾਲਿਆ ’ਤੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ। ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਵੀ ਸਮੇਂ ਸਮੇਂ ’ਤੇ ਕੀਤੀ ਜਾ ਰਹੀ ਹੈਂ। ਇਸ ਦੇ ਨਾਲ ਨਾਲ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਵੀ ਜਾਂਦੀ ਹੈ। ਰਿਕਾਰਡ ਠੀਕ ਨਾ ਹੋਣ ਦੀ ਸੂਰਤ ਵਿੱਚ ਵੱਖ ਵੱਖ ਧਾਰਾਵਾਂ ਹੇਠ ਕਾਰਵਾਈ ਕੀਤੀ ਜਾਂਦੀ ਹੈ |
        ਡਾ. ਨਿਸ਼ਾ ਗੈਨੋਕਾਲੋਜਿਸਟ ਨੇ ਕਿਹਾ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹਨ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਪੰਜਾਹ ਹਜਾਰ ਰੁਪਏ ਤੱਕ ਜੁਰਮਾਨਾ ਅਤੇ ਛੇ ਮਹੀਨਿਆ ਤੋਂ ਲੈ ਕੇ ਤਿੰਨ ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕੰਨਿਆ ਭਰੂਣ ਹੱਤਿਆ ਮਨੁੱਖਤਾ ਲਈ ਸ਼ਰਾਪ ਹੈ ਅਤੇ ਇਸ ਦੀ ਰੋਕਥਾਮ ਲਈ ਸਿਹਤ ਵਿਭਾਗ ਸਖਤ ਕਦਮ ਉਠਾਅ ਰਿਹਾ ਹੈ।
         ਵਿਜੈ  ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਕੋਈ ਵਿਅਕਤੀ ਲਿੰਗ  ਨਿਰਧਾਰਨ ਸਬੰਧੀ ਗੁਪਤ ਸੂਚਨਾ ਵਿਭਾਗ ਨੂੰ ਦਿੰਦਾ ਹੈ ਤਾਂ ਉਸ ਦਾ ਨਾਮ ਗੁਪਤ ਰੱਖਿਆ ਜਾਂਦਾ ਹੈ। ਇਸ ਮੌਕੇ ਰੇਨੂੰ ਕੋਆਰਡੀਨੇਟਰ ਪੀ.ਸੀ.ਪੀ.ਐਨ.ਡੀ.ਟੀ. ਐਲ.ਐਚ.ਵੀ. ਏ.ਐਨ.ਐਮ.ਤੋਂ ਇਲਾਵਾ ਆਸ਼ਾ ਅਤੇ ਹੋਰ ਅਧਿਕਾਰੀ ਕਰਮਚਾਰੀ ਵੀ ਹਾਜਰ ਹਨ।

LEAVE A REPLY

Please enter your comment!
Please enter your name here