*ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਜ਼ਿਲ੍ਹੇ ’ਚ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ-ਸਿਵਲ ਸਰਜਨ ਡਾ. ਰਾਏ(ਸਿਵਲ ਸਰਜਨ) ਸਿਹਤ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ*

0
37

ਮਾਨਸਾ, 02 ਜਨਵਰੀ :(ਸਾਰਾ ਯਹਾਂ/ਮੁੱਖ ਸੰਪਾਦਕ)
ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। ਡਾ. ਰਾਏ ਨੇ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਮੁਲਾਂਕਣ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਅਤੇ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦੇ ਨਾਲ-ਨਾਲ ਹੀ ਜ਼ਿਲ੍ਹੇ ਵਿੱਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਚਾਰੂ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਕੋਈ ਵੀ ਗਰਭਵਤੀ ਮਾਂ ਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਸਿਹਤ ਪ੍ਰੋਗਰਾਮਾਂ ਲੋਕਾਂ ਤੱਕ ਪਹੁੰਚਾਏ ਜਾਣ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਦੀ ਸਾਫ਼-ਸਫ਼ਾਈ ਵੱਲ ਖ਼ਾਸ ਧਿਆਨ ਦਿੱਤਾ ਜਾਵੇ। ਇਸ ਤੋਂ ਇਲਾਵਾ ਜੱਚਾ-ਬੱਚਾ ਦੀ ਸਿਹਤ ਸੰਭਾਲ ਲਈ ਸੰਸਥਾਗਤ ਜਣੇਪਿਆਂ ਵਿੱਚ ਵਾਧਾ ਕਰਨ, ਹਾਈ ਰਿਸਕ ਗਰਭਵਤੀ ਔਰਤਾਂ ਦੀ ਫੌਲੋਅੱਪ ਐਮ.ਡੀ. ਮੈਡੀਸਨ ਅਤੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਸਮੇਂ ਸਿਰ ਕਰਨਾ ਯਕੀਨੀ ਬਣਾਉਣ, ਹਾਈ ਰਿਸਕ ਮਾਂ ਨੂੰ ਏ.ਐਨ. ਐਮ.,ਐਲ. ਐਚ.ਵੀ.ਅਤੇ ਗਈਨਾਕੋਲੋਜਿਸਟ ਵੱਲੋਂ ਫੋਨ ਕਰਕੇ ਸਮੇਂ-ਸਮੇਂ ’ਤੇ ਉਸ ਨੂੰ ਉਸ ਦੀ ਸਿਹਤ ਪ੍ਰਤੀ ਜਾਇਜਾ ਲੈਣ, ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੰਪੂਰਨ ਟੀਕਾਕਰਨ ਕਰਨਾ, ਬਾਇਓ ਮੈਡੀਕਲ ਵੇਸਟੇਜ ਦਾ ਸਹੀ ਪ੍ਰਬੰਧ ਕਰਨ, ਯੂ.ਡੀ.ਆਈ ਕਾਰਡ ਬਣਾਏ ਜਾਣ ਅਤੇ ਕੋਟਪਾ ਐਕਟ ਦੀ ਉਲੰਘਨਾ ਕਰਨ ਵਾਲਿਆਂ ਦੇ ਚਲਾਨ ਕਰਨ ਉਪਰੰਤ ਨਿਮਨ ਹਸਤਾਖਰ ਨੂੰ ਜਾਣੂ ਕਰਵਾਇਆ ਜਾਵੇ ਤਾਂ ਕਿ ਹੋਰ ਤੇਜ਼ੀ ਲਿਆਉਣ ਦੇ ਯਤਨ ਕੀਤੇ ਜਾ ਸਕਣ।
ਉਨ੍ਹਾਂ ਸਬੰਧਤ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੂਹ ਸਿਹਤ ਕੇਂਦਰਾਂ ਵਿੱਚ ਸਟਾਫ਼ ਦੀ ਹਾਜ਼ਰੀ ਚੈੱਕ ਕਰਨ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਸੰਸਥਾਵਾਂ ਦਾ ਸਮੇਂ ਸਮੇਂ ਨਿਰੀਖਣ ਕੀਤਾ ਜਾਵੇ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਕੁਮਾਰ ਸਿੰਗਲਾ, ਜਿਲਾ ਟੀਕਾਕਰਨ ਅਫਸਰ ਡਾ. ਕੰਵਲਪ੍ਰੀਤ ਕੌਰ ਬਰਾੜ, ਡਾ. ਵਿਜੇ ਜਿੰਦਲ ਸੀਨੀਅਰ ਮੈਡੀਕਲ ਅਫ਼ਸਰ ਝੁਨੀਰ, ਡਾ. ਰੁਪਿੰਦਰ ਕੌਰ, ਡਾ. ਨੇਹਾ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਵਿਜੈ ਕੁਮਾਰ ਜੈਨ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਉਪ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਰਸ਼ਨ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here